ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ, 3 ਸਾਲ ਦੀ ਹੋਵੇਗੀ ਮਿਆਦ :

    0
    122

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਡਾ. ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯੁਕਤੀ 3 ਸਾਲ ਦੇ ਸਮੇਂ ਤੱਕ ਜਾਂ 66 ਸਾਲ ਦੀ ਉਮਰ ਤੱਕ (ਜੋ ਵੀ ਪਹਿਲਾਂ ਹੋਵੇਗੀ) ਹੋਵੇਗੀ।

    ਉਨ੍ਹਾਂ ਦੀ ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ। ਯੋਗ ਰਾਜ ਸ਼ਰਮਾ ਕੁੱਝ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਨਿਯੁਕਤ ਹੋਏ ਸੀ। ਯੋਗ ਰਾਜ ਕਿਸੇ ਵੇਲੇ ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਆਗੂ ਵੀ ਰਹੇ ਤੇ ਉਹ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ‘ਚ ਪ੍ਰੋਫੈਸਰ ਸੀ।

    ਉਹ ਡੀਨ ਦੇ ਅਹੁਦੇ ਤੋਂ ਇਲਾਵਾ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵੀ ਰਹੇ ਹਨ। ਉੁਹ ਪਹਿਲਾਂ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ‘ਚ ਬਤੌਰ ਅਧਿਆਪਕ ਵੀ ਤਾਇਨਾਤ ਰਹੇ ਹਨ।

    LEAVE A REPLY

    Please enter your comment!
    Please enter your name here