ਪੰਜਾਬ ਸਣੇ 7 ਸੂਬਿਆਂ ਵਿਚ ਹਨ੍ਹੇਰੀ ਤੇ ਬਾਰਸ਼ ਦੀ ਚਿਤਾਵਨੀ

    0
    148

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਮੌਸਮ ਵਿਭਾਗ ਦੇ ਅਨੁਸਾਰ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਬਾਰਸ਼ ਅਤੇ ਹਨੇਰੀ ਆਉਣ ਦੀ ਸੰਭਾਵਨਾ ਹੈ। ਆਈ ਐੱਮ ਡੀ ਦੇ ਅਨੁਸਾਰ ਜੰਮੂ-ਕਸ਼ਮੀਰ ਅਤੇ ਲੱਦਾਖ, ਪੰਜਾਬ, ਹਿਮਾਚਲ, ਮੱਧ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਤੂਫਾਨ ਅਤੇ ਬਾਰਸ਼ ਦੀ ਸੰਭਾਵਨਾ ਹੈ।

    ਇਸ ਦੇ ਨਾਲ ਹੀ ਗੁਜਰਾਤ ਵਿੱਚ ਤਾਪਮਾਨ ਰਾਤ ਨੂੰ ਵੀ ਉੱਚਾ ਰਹਿ ਸਕਦਾ ਹੈ। ਦੱਸ ਦਈਏ ਕਿ ਪੱਛਮੀ ਗੜਬੜੀ ਕਾਰਨ ਹਿਮਾਲਿਆ ਅਤੇ ਉੱਤਰ ਪੱਛਮੀ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਬਰਫਬਾਰੀ ਅਤੇ ਮੀਂਹ ਪੈ ਸਕਦਾ ਹੈ।

    ਉੱਤਰ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਆਮ ਤੌਰ ਉੱਤੇ ਮੌਸਮ ਖੁਸ਼ਕ ਰਿਹਾ। ਮੌਸਮ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ। ਵਿਭਾਗ ਨੇ ਦੱਸਿਆ ਕਿ ਸੂਬੇ ਦਾ ਰਾਜਧਾਨੀ ਲਖਨਊ ਵਿਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ, ਪ੍ਰਯਾਗਰਾਜ ਵਿਚ 34.6 ਅਤੇ ਵਾਰਾਣਸੀ ਵਿਚ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।18 ਮਾਰਚ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ ਤੇ ਗਰਜ ਨਾਲ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ 19 ਮਾਰਚ ਨੂੰ ਰਾਜ ਦੇ ਵੱਖ-ਵੱਖ ਥਾਵਾਂ ‘ਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

    ਮੰਗਲਵਾਰ ਸਵੇਰੇ ਕੌਮੀ ਰਾਜਧਾਨੀ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਅੱਜ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਗੁਣਵਤਾ ਸੂਚਕ ਅੰਕ (ਏਕਿਯੂਆਈ) ‘ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਏਕਿਯੂਆਈ ਸਵੇਰੇ ਅੱਠ ਵਜੇ 229 ਸੀ।

    LEAVE A REPLY

    Please enter your comment!
    Please enter your name here