ਪੰਜਾਬ ਸਮੇਤ ਇੰਨਾ ਰਾਜਾਂ ਨੂੰ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

    0
    126

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਚਲ ਰਿਹਾ ਹੈ। ਇਸ ਕਾਰਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਦੱਖਣੀ ਪੱਛਮੀ ਮੌਨਸੂਨ 10 ਜੁਲਾਈ ਦੇ ਆਸ ਪਾਸ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਹੋਰ ਹਿੱਸਿਆਂ ਵਿੱਚ ਚਲੇ ਜਾਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਤਰ-ਪੱਛਮ ਅਤੇ ਮੱਧ ਭਾਰਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਯੂਪੀ, ਪੰਜਾਬ, ਹਰਿਆਣਾ, ਦਿੱਲੀ ਵਿੱਚ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ 8 ਜੁਲਾਈ ਤੋਂ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੀ ਭਵਿੱਖਬਾਣੀ ਕੀਤੀ ਹੈ।

    ਆਈਐਮਡੀ ਦੇ ਅਨੁਸਾਰ, ਬੰਗਾਲ ਦੀ ਖਾੜੀ ਤੋਂ ਚੱਲਣ ਵਾਲੀਆਂ ਨਮੀ ਭਰਪੂਰ ਹਵਾਵਾਂ 8 ਜੁਲਾਈ ਤੋਂ ਪੂਰਬੀ ਭਾਰਤ ਨੂੰ ਕਵਰ ਕਰ ਲੈਣਗੀਆਂ। ਉਤਰਾਂਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ 9 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

    ਦਿੱਲੀ ਵਿੱਚ 12 ਜੁਲਾਈ ਤੱਕ ਹਲਕੇ ਮੀਂਹ ਪੈਣ ਦੀ ਸੰਭਾਵਨਾ –

    ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਦਿੱਲੀ ਵਿੱਚ 12 ਜੁਲਾਈ ਤੱਕ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਅਸਾਮ ਵਿਚੋਂ ਇਕ ਟਰੈਫ ਰੇਖਾ ਚੱਲ ਰਹੀ ਹੈ, ਜਦੋਂ ਕਿ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਚਲ ਰਿਹਾ ਹੈ। ਇਸ ਕਾਰਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

    ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਘੱਟੋ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਅਨੁਸਾਰ ਇਸ ਹਫਤੇ ਦੇ ਅੰਤ ਤੱਕ ਗਰਮੀ ਤੋਂ ਰਾਹਤ ਮਿਲੇਗੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਡਿਗਣ ਦੀ ਉਮੀਦ ਹੈ।

    LEAVE A REPLY

    Please enter your comment!
    Please enter your name here