ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਖੋਲੀਆਂ ਜਾਣਗੀਆਂ ਯੂਨੀਵਰਸਿਟੀ

    0
    123

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਕਾਲ ਕਾਰਨ ਸੂਬੇ ਵਿੱਚ ਵਿਦਿਅਕ ਅਦਾਰੇ ਬੰਦ ਕੀਤੇ ਗਏ ਸਨ ਪਰ ਹੁਣ ਹੌਲੀ ਹੌਲੀ ਲਗਾਈਆਂ ਗਈਆਂ ਪਾਬੰਧੀਆਂ ‘ਤੇ ਪੰਜਾਬ ਸਰਕਾਰ ਢਿੱਲਾਂ ਦੇ ਰਹੀ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂਆਂ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਯੂਨੀਵਰਸਿਟੀਆਂ ਖੋਲਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਮੁਤਾਬਕ ਯੂਨੀਵਰਸਿਟੀਆਂ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੀ ਘੱਟੋ-ਘੱਟ ਵਿਦਿਆਰਥੀਆਂ ਲਈ ਖੁੱਲ ਸਕਣਗੇ ਪਰ ਇਸ ਲਈ ਵਿਦਿਆਰਥੀਆਂ ਨੂੰ ਕੋਰੋਨਾ ਟੀਕਾ ਲੱਗਿਆ ਹੋਣਾ ਜ਼ਰੂਰੀ ਹੈ। ਪੰਜਾਬ ਵਿੱਚ ਕੋਰੋਨਾ ਦੀਆਂ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਗਈਆਂ ਹਨ।ਇਸ ਦੇ ਨਾਲ ਹੀ 1 ਜੁਲਾਈ ਤੋਂ ਬਾਰ, ਪੱਬ ਅਤੇ ਅਹਾਤੇ 50 ਫ਼ੀਸਦ ਸਮਰੱਥਾ ਨਾਲ ਖੁੱਲ੍ਹ ਸਕਣਗੇ। ਡੈਲਟਾ ਪਲੱਸ ਵੇਰੀਐਂਟ ਨੂੰ ਮੁੱਖ ਰੱਖਦਿਆਂ ਕੋਰੋਨਾ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਗਈਆਂ ਹਨ।

    LEAVE A REPLY

    Please enter your comment!
    Please enter your name here