ਪੰਜਾਬ ਸਰਕਾਰ ਦੀ ਹਜ਼ੂਰ ਸਾਹਿਬ ਤੋਂ ਸੰਗਤਾਂ ਦੀ ਘਰ ਵਾਪਸੀ ਸ਼ਲਾਘਾਯੋਗ ਕਦਮ : ਡਾ. ਸੋਨੀਆ

    0
    133

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਵਿਸ਼ਵ ਵਿਆਪੀ ਕਰੋਨਾ ਵਾਇਰਸ ਦੇ ਚੱਲਦੇ ਹੋਏ ਕਈ ਲੋਕ ਦੂਜੀਆਂ ਸਟੇਟਾਂ ਵਿੱਚ ਫਸੇ ਹੋਏ ਹਨ ਜਿਹਨਾਂ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਕੀਤੀ ਗਈ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਲਈ ਨਾਂਦੇੜ ਸਾਹਿਬ ਗਏ 20000 ਹਜ਼ਾਰ ਦੇ ਕਰੀਬ ਸ਼ਰਧਾਲੂ ਫਸ ਗਏ ਸਨ ਉਹ ਸਾਰੀ ਸੰਗਤ ਨੂੰ ਕੱਢਣ ਲਈ ਕੈਪਟਨ ਸਰਕਾਰ ਨੇ ਜੋ ਉਪਰਾਲਾ ਕੀਤਾ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

    ਇਹਨਾਂ ਗੱਲਾ ਦਾ ਪ੍ਰਗਟਾਵਾ ਓਵਰਸੀਜ਼ ਕਾਂਗਰਸ ਯੂਰਪ ਮਹਿਲਾ ਵਿੰਗ ਦੀ ਕਨਵੀਨਰ ਡਾ. ਸੋਨੀਆ ਨੇ ਪ੍ਰੈਸ ਨੂੰ ਜਾਰੀ ਬਿਆਨ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਗਤ ਲਈ ਬਹੁਤ ਖੁਸ਼ਖ਼ਬਰੀ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਨਿਰੰਤਰ ਸੰਪਰਕ ਕਰਕੇ ਸ਼ਰਧਾਲੂਆਂ ਨੂੰ ਹਜ਼ੂਰ ਸਾਹਿਬ ਤੋਂ ਪੰਜਾਬ ਵਿੱਚ ਆਪਣੇ ਆਪਣੇ ਪਰਿਵਾਰਾਂ ਨੂੰ ਮਿਲਾਉਣ ਦਾ ਬਹੁਤ ਵੱਡਾ ਉਪਰਾਲਾ ਕੀਤਾ ਹੈ।

    ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਸੁਲਝੇ ਹੋਏ ਕਪਤਾਨ ਹਨ। ਉਨ੍ਹਾਂ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਸਥਿਤੀ ਨੂੰ ਪੰਜਾਬ ਵਿੱਚ ਨਜਿੱਠਣ ਲਈ ਹਰ ਕੋਸਿਸ਼ ਕਰ ਰਹੇ ਹਨ। ਡਾ. ਸੋਨੀਆ ਨੇ ਪਬਲਿਕ ਨੂੰ ਅਪੀਲ ਕਰਦਿਆ ਕਿਹਾ ਕਿ ਕਰੋਨਾ ਵਾਇਰਸ ਦੀ ਚੈਨ ਤੋੜਨ ਲਈ ਆਪਣੇ ਆਪਣੇ ਘਰਾਂ ਵਿੱਚ ਰਹਿ ਕਿ ਪ੍ਰਸ਼ਾਸ਼ਨ ਦਾ ਸਾਥ ਦਿਓ।

    LEAVE A REPLY

    Please enter your comment!
    Please enter your name here