ਪੰਜਾਬ ਸਰਕਾਰ ਨੇ ਸਿਹਤ ਸੰਭਾਲ ਤੇ ਸਿੱਖਿਆ ਦੇ ਖੇਤਰ ‘ਚ ਮਿਸਾਲੀ ਕਦਮ ਚੁੱਕੇ : ਬਲਵੀਰ ਸਿੰਘ ਸਿੱਧੂ

    0
    165

    ਚੰਡੀਗੜ੍ਹ, (ਰਵਿੰਦਰ) :

    ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ, ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਤੇ ਪਿੰਡਾਂ ਨੂੰ ਸ਼ਹਿਰੀ ਦਿੱਖ ਦੇਣ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਨਾਲ ਰਾਜ ਦੇ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਆਈ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜ ਲੱਖ ਰੁਪਏ ਤਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਮਿਲ ਜਾਂਦਾ ਹੈ।

    ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਤੇ ਸਿੱਖਿਆ ਖੇਤਰਾਂ ਵਿੱਚ ਮਿਸਾਲੀ ਕਦਮ ਚੁੱਕੇ ਹਨ, ਜਿਸ ਨਾਲ ਦੋਵੇਂ ਖੇਤਰਾਂ ਵਿੱਚ ਸੂਬਾ ਪਹਿਲੀ ਕਤਾਰ ਵਿੱਚ ਖੜ੍ਹਾ ਹੈ। ਸਿਹਤ ਸੰਭਾਲ ਖੇਤਰ ਵਿੱਚ ਕੋਵਿਡ ਨਾਲ ਸਿੱਝਣ ਵਿੱਚ ਦਿਖਾਏ ਹੌਸਲੇ ਤੇ ਦ੍ਰਿੜ੍ਹਤਾ ਦੀ ਪੂਰੇ ਦੇਸ਼ ਵਿੱਚ ਸ਼ਲਾਘਾ ਹੋਈ, ਜਦੋਂ ਕਿ ਸਿੱਖਿਆ ਪੱਖੋਂ ਵੀ ਪੰਜਾਬ ਪੂਰੇ ਮੁਲਕ ਵਿੱਚੋਂ ਪਹਿਲੇ ਨੰਬਰ ਉਤੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਵੱਡੇ ਪੱਧਰ ਉਤੇ ਲਾਭ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਨੇ ਹਾਲ ਹੀ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੁੱਗਣੀਆਂ ਕਰ ਕੇ ਆਪਣਾ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ।ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਪਿੰਡ ਸ਼ਾਮਪੁਰ ਦੇ ਜਨਰਲ ਧਰਮਸ਼ਾਲਾ ਲਈ 5 ਲੱਖ ਅਤੇ ਐਸ.ਈ. ਧਰਮਸ਼ਾਲਾ ਲਈ 5 ਲੱਖ ਅਤੇ ਨਿਕਾਸੀ ਦੇ ਨਾਲੇ ਲਈ 1 ਲੱਖ ਰੁਪਏ ਕੁੱਲ 11 ਲੱਖ ਰੁਪਏ ਦੇ ਚੈੱਕ ਦਿੱਤੇ। ਕੈਬਨਿਟ ਮੰਤਰੀ ਨੇ ਪਿੰਡ ਗੋਬਿੰਦਗੜ੍ਹ ਵਿੱਚ ਸਟਰੀਟ ਲਾਇਟਾਂ ਲਈ ਇਕ ਲੱਖ ਰੁਪਏ ਸ਼ਮਸ਼ਾਨ ਘਾਟ ਸ਼ੈੱਡ ਦੀ ਚਾਰਦੀਵਾਰੀ ਲਈ 5 ਲੱਖ, ਛੱਪੜ ਦੀ ਚਾਰਦੀਵਾਰੀ ਲਈ 5 ਲੱਖ ਰੁਪਏ ਅਤੇ ਸਕੂਲ ਦੇ ਨਵੀਕੀਕਰਨ ਲਈ 1 ਕਰੋੜ ਰੁਪਏ ਕੁੱਲ 1 ਕਰੋੜ 11 ਲੱਖ ਰੁਪਏ ਦੇ ਚੈੱਕ ਦਿੱਤੇ। ਪਿੰਡ ਢੇਲਪੁਰ ਗਲੀਆਂ ਨਾਲੀਆਂ ਲਈ 4 ਲੱਖ, ਗਡਾਣਾ ਗਲੀਆਂ ਨਾਲੀਆਂ ਲਈ 3 ਲੱਖ, ਕਮਿਊਨਿਟੀ ਸੈਂਟਰ ਰਿਪੇਅਰ ਲਈ 5 ਲੱਖ ਅਤੇ ਐਸ.ਸੀ. ਸ਼ਮਸ਼ਾਨਘਾਟ ਵਰਾਂਡੇ ਤੇ ਚਾਰ ਦੀਵਾਰੀ ਲਈ 5 ਲੱਖ ਰੁਪਏ ਸਮੇਤ ਕੁੱਲ 13 ਲੱਖ ਰੁਪਏ, ਪਿੰਡ ਧੀਰਪੁਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 3 ਲੱਖ ਅਤੇ ਸ਼ਮਸ਼ਾਨਘਾਟ ਵਰਾਂਡੇ ਵਾਸਤੇ 2.50 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦਿੱਤੇ।

    ਸ. ਸਿੱਧੂ ਨੇ ਪਿੰਡ ਸਨੇਟਾ ਵਿੱਚ ਟੋਭੇ ਦੇ ਸੁੰਦਰੀਕਰਨ ਲਈ 20 ਲੱਖ, ਮੁਸਲਿਮ ਧਰਮਾਸ਼ਾਲਾ ਲਈ 6 ਲੱਖ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 3 ਲੱਖ ਰੁਪਏ ਕੁੱਲ 29 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦਿੱਤੇ।

     

    LEAVE A REPLY

    Please enter your comment!
    Please enter your name here