ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਇਤਿਹਾਸਕ ਫ਼ੈਸਲਾ, ਨੌਕਰੀਆਂ ਸੰਬੰਧੀ ਨੋਟੀਫਿਕੇਸ਼ਨ ਜਾਰੀ

    0
    131

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ‘ਚ ਮਹਿਲਾਵਾਂ ਨੂੰ 33 ਫ਼ੀਸਦ ਰਾਂਖਵਾਂਕਰਨ ਦੇਣ ਸੰਬੰਧੀ ਨੋਟੀਫਕੇਸ਼ਨ ਜਾਰੀ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਲ ਮੰਤਰਾਲੇ ਨੇ ਬੁੱਧਵਾਰ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਦੇ ਮੁਖੀਆਂ ਨੂੰ ਚਿੱਠੀ ਲਿਖ ਕੇ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

    ਨੋਟੀਫਿਕੇਸ਼ਨ ਦੇ ਮੁਤਾਬਕ ਸੂਬੇ ਦੇ ਸਾਰੇ ਵਿਭਾਗਾਂ ‘ਚ ਕਰਮਚਾਰੀਆਂ ਦੀ ਭਰਤੀ ‘ਚ ਜਨਰਲ ਵਰਗ, ਐਸਸੀ, ਬੀਸੀ, ਸਾਬਕਾ ਸੈਨਿਕ, ਖੇਡ ਕੋਟੇ ਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗ ‘ਚ ਮਹਿਲਾ ਉਮੀਦਵਾਰਾਂ ਨੂੰ 33 ਫ਼ੀਸਦ ਰਾਖਵਾਂਕਰਨ ਦਿੱਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਪ੍ਰਬੰਧ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ, 2020 ਦਾ ਨਾਂ ਦਿੱਤਾ ਹੈ।

    ਰਾਖਵਾਂਕਰਨ ਸੰਬੰਧੀ ਨਿਯਮਾਂ ‘ਚ ਕੀਤੀ ਸੋਧ

    ਸੂਬਾ ਸਰਕਾਰ ਨੇ ਪਿਛਲੇ ਸਾਲ ਅਕਤੂਬਰ ‘ਚ ਮੰਤਰੀ ਮੰਡਲ ਦੀ ਇਕ ਬੈਠਕ ਦੇ ਦੌਰਾਨ ਸਰਕਾਰੀ ਭਰਤੀਆਂ ‘ਚ ਮਹਿਲਾਵਾਂ ਨੂੰ 33 ਫ਼ੀਸਦ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਸੀ ਪਰ ਇਸ ਸੰਬੰਧੀ ਰਾਖਵਾਂਕਰਨ ਨਿਯਮਾਂ ‘ਚ ਸੋਧ ਕਰਕੇ ਨਵਾਂ ਨੋਟੀਫਿਕੇਸ਼ਨ ਬੁੱਧਵਾਰ ਜਾਰੀ ਕੀਤਾ ਗਿਆ। ਨੋਟੀਫਿਕੇਸ਼ਨ ਦੇ ਨਾਲ ਹੀ ਹੁਣ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ ‘ਚ ਗਰੁੱਪ ਏ,ਬੀ,ਸੀ ਤੇ ਡੀ ‘ਚ ਭਰਤੀ ‘ਚ ਮਹਿਲਾ ਉਮੀਦਵਾਰਾਂ ਨੂੰ ਰਾਖਵਾਂਕਰਨ ਦਾ ਲਾਭ ਮਿਲ ਸਕੇਗਾ।

     

    LEAVE A REPLY

    Please enter your comment!
    Please enter your name here