ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਚੁੱਕੇ ਕਦਮ ਕੇਜਰੀਵਾਲ ਨੂੰ ਨਹੀਂ ਜਚੇ !

    0
    134

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ‘ਚ ਖੇਤੀ ਕਾਨੂੰਨਾਂ ਖ਼ਿਲਾਫ਼ ਬਿੱਲ ਪੇਸ਼ ਕਰਨ ਦੇ ਮੁੱਦੇ ‘ਤੇ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸੋਸ਼ਲ ਮੀਡੀਆ ‘ਤੇ ਤਿੱਖੀ ਤਕਰਾਰ ਹੋਈ। ਕੇਜਰੀਵਾਲ ਨੇ ਟਵੀਟ ਕਰਦਿਆਂ ਕੈਪਟਨ ਦੀ ਕਾਰਵਾਈ ਨੂੰ ਡਰਾਮਾ ਕਰਾਰ ਦੇ ਦਿੱਤਾ।

    ਰੋਹ ‘ਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ ਹਾਂ। ਕੈਪਟਨ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪਾਸ ਬਿੱਲਾਂ ‘ਤੇ ਹੀ ਸਵਾਲ ਚੁੱਕ ਦਿੱਤੇ ਕਿ ਕੀ ਇਸ ਨਾਲ ਕਿਸਾਨਾਂ ਨੂੰ ਐੱਮਐੱਸਪੀ ਮਿਲੇਗਾ। ਉਨ੍ਹਾਂ ਨੇ ਕੈਪਟਨ ਦੀ ਕਾਰਵਾਈ ਨੂੰ ਫਰਜ਼ੀ ਤੇ ਝੂਠੇ ਕਾਨੂੰਨ ਤਕ ਕਹਿ ਦਿੱਤਾ।

    ਦਰਅਸਲ ਕੈਪਟਨ ਹੈਰਾਨ ਹਨ ਕਿ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਬਿੱਲਾਂ ਦੇ ਹੱਕ ‘ਚ ਬੋਲੇ। ਇੱਥੋਂ ਤਕ ਕਿ ਰਾਜਪਾਲ ਨੂੰ ਮਿਲਣ ਲਈ ਵੀ ਉਨ੍ਹਾਂ ਦੇ ਨਾਲ ਗਏ ਪਰ ਕੇਜਰੀਵਾਲ ਕੁੱਝ ਹੋਰ ਪ੍ਰਤੀਕਿਰਿਆ ਦੇ ਰਹੇ ਹਨ।

    ਅਰਵਿੰਦ ਕੇਜਰੀਵਾਲ ਤੋਂ ਉਮੀਦ ਇਹ ਕੀਤੀ ਜਾ ਰਹੀ ਸੀ ਕਿ ਉਹ ਵੀ ਆਪਣੇ ਪੱਧਰ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪੇਸ਼ਕਰਨ। ਪਰ ਕੇਜਰੀਵਾਲ ਨੇ ਤਾਂ ਪੰਜਾਬ ਵਿਧਾਨ ਸਭਾ ਵੱਲੋਂ ਚੁੱਕੇ ਕਦਮ ‘ਤੇ ਵੀ ਸਵਾਲ ਚੁੱਕ ਦਿੱਤੇ ਹਨ।

    LEAVE A REPLY

    Please enter your comment!
    Please enter your name here