ਪੰਜਾਬ-ਹਰਿਆਣਾ ਵਿਚ ਅੱਜ ਭਾਰੀ ਬਾਰਸ਼, ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਜਾਰੀ ਕੀਤਾ ਅਲਰਟ

    0
    142

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਉੱਤਰ ਅਤੇ ਪੱਛਮੀ ਭਾਰਤ ਦੇ ਕੁੱਝ ਹਿੱਸਿਆਂ ਨੂੰ ਛੱਡ ਕੇ ਇਸ ਸਮੇਂ ਮੌਨਸੂਨ ਪੂਰੇ ਦੇਸ਼ ਵਿੱਚ ਸਰਗਰਮ ਹੈ। ਇਸ ਕੜੀ ਵਿੱਚ ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਬਹੁਤ ਸਾਰੇ ਰਾਜਾਂ ਵਿੱਚ ਭਾਰੀ ਬਾਰਸ਼ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ ਦੱਖਣ ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਕੁੱਝ ਹਿੱਸਿਆਂ ਵਿੱਚ ਸਮੇਂ ਤੋਂ ਪਹਿਲਾਂ ਹੀ ਪਹੁੰਚ ਚੁੱਕਾ ਹੈ। ਆਈਐਮਡੀ ਨੇ ਅੱਜ ਅਤੇ ਕੱਲ੍ਹ ਇੱਥੇ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।

    ਆਈਐਮਡੀ ਨੇ ਕੋਂਕਣ ਅਤੇ ਗੋਆ ਲਈ ਰੈਡ ਅਲਰਟ ਜਾਰੀ ਕੀਤਾ ਹੈ ਅਤੇ ਮਹਾਂਰਾਸ਼ਟਰ ਦੇ ਕੁੱਝ ਹਿੱਸਿਆਂ, ਤੱਟਵਰਤੀ ਜ਼ਿਲ੍ਹਿਆਂ, ਕਰਨਾਟਕ, ਛੱਤੀਸਗੜ੍ਹ, ਉੜੀਸਾ ਅਤੇ ਝਾਰਖੰਡ ਦੇ ਦੱਖਣੀ ਹਿੱਸਿਆਂ ਲਈ ਔਂਰਜ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੀ ਬੰਗਲੁਰੂ ਯੂਨਿਟ ਦੇ ਡਾਇਰੈਕਟਰ ਸੀਐਸ ਪਾਟਿਲ ਨੇ ਕਿਹਾ ਕਿ 17 ਜੂਨ ਤੱਕ ਕਰਨਾਟਕ ਦੇ ਤੱਟਵਰਤੀ ਜ਼ਿਲ੍ਹਿਆਂ ਲਈ ਔਂਰਜ ਅਲਰਟ ਦਾ ਐਲਾਨ ਕੀਤਾ ਗਿਆ ਹੈ।

    ਨਿਊਜ਼ ਏਜੰਸੀ ਗੱਲਬਾਤ ਕਰਦਿਆਂ ਪਾਟਿਲ ਨੇ ਕਿਹਾ, ”ਪੂਰੇ ਕਰਨਾਟਕ ਰਾਜ ਵਿੱਚ 13 ਤੋਂ 17 ਜੂਨ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉੱਤਰ ਕੰਨੜ, ਉਡੂਪੀ, ਦੱਖਣੀ ਕੰਨੜ, ਸ਼ਿਵਮੋਗਾ ਅਤੇ ਚਿਕਮਗਲੂਰ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਲਈ 13 ਤੋਂ 17 ਜੂਨ ਤੱਕ ਸੰਤਰੀ ਅਲਰਟ ਐਲਾਨਿਆ ਗਿਆ ਹੈ। ਪਾਟਿਲ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਬੰਗਲੁਰੂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

    ਦੇਸ਼ ਦੇ ਹਰ ਹਿੱਸੇ ਵਿਚ ਬਾਰਸ਼ –

    ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਮੌਨਸੂਨ ਨੇ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ ਅਤੇ ਗੁਜਰਾਤ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਦੇਸ਼ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਦਸਤਕ ਦਿੱਤੀ ਹੈ। ਮਾਨਸੂਨ ਪਹਿਲਾਂ ਹੀ ਦੇਸ਼ ਦੇ ਕਈ ਹਿੱਸਿਆਂ ਵਿਚ ਆ ਗਿਆ ਹੈ।

    ਐਤਵਾਰ ਨੂੰ ਮੌਨਸੂਨ ਮੱਧ ਪ੍ਰਦੇਸ਼, ਪੂਰੇ ਛੱਤੀਸਗੜ੍ਹ, ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਦੇ ਪੂਰਬ ਉੱਤਰ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁੱਝ ਹਿੱਸਿਆਂ, ਪੂਰੇ ਉੱਤਰਾਂਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਗੇ ਵਧਿਆ। ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉੱਤਰੀ ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਵੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।

    LEAVE A REPLY

    Please enter your comment!
    Please enter your name here