ਪੱਛਮੀ ਬੰਗਾਲ ਵਿਚ ਵੈਕਸੀਨੇਸ਼ਨ ਸਰਟੀਫ਼ਿਕੇਟ ‘ਤੇ ਪੀਐੱਮ ਮੋਦੀ ਦੀ ਥਾਂ ਮਮਤਾ ਦੀ ਤਸਵੀਰ

    0
    114

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਰਮਿਆਨ ਤਕਰਾਰ ਪਿਛਲੇ ਕੁੱਝ ਮਹੀਨਿਆਂ ਤੋਂ ਸੁਰਖੀਆਂ ਵਿੱਚ ਰਹੀ ਹੈ। ਹੁਣ ਦੋਵੇਂ ਕੋਰੋਨਾ ਟੀਕਾਕਰਨ ਸਰਟੀਫ਼ਿਕੇਟ ਸੰਬੰਧੀ ਆਹਮੋ ਸਾਹਮਣੇ ਹਨ।

    ਅਸਲ ਵਿੱਚ ਦੇਸ਼ ਭਰ ਵਿੱਚ ਕੋਰੋਨਾ ਟੀਕਾ ਲਗਵਾਉਣ ਤੋਂ ਬਾਅਦ ਇੱਕ ਸਰਟੀਫ਼ਿਕੇਟ ਦਿੱਤਾ ਜਾਂਦਾ ਹੈ। ਇਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੈ, ਹਾਲਾਂਕਿ ਬੰਗਾਲ ਵਿਚ ਹੁਣ ਇਸ ਸਰਟੀਫ਼ਿਕੇਟ ਤੋਂ ਪੀਐੱਮ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਹੈ ਅਤੇ ਮਮਤਾ ਬੈਨਰਜੀ ਦੀ ਤਸਵੀਰ ਲਗਾਈ ਗਈ ਹੈ। ਭਾਜਪਾ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ। ਭਾਜਪਾ ਦੇ ਬੁਲਾਰੇ ਸਮਿਕ ਭੱਟਾਚਾਰੀਆ ਨੇ ਤ੍ਰਿਣਮੂਲ ਕਾਂਗਰਸ ਦੀ ਅਲੋਚਨਾ ਕੀਤੀ ਹੈ। ਇਸ ਦੇ ਨਾਲ ਹੀ ਬੰਗਾਲ ਦੇ ਮੰਤਰੀ ਫ਼ਿਰਹਾਦ ਹਕੀਮ ਨੇ ਸਰਕਾਰ ਦੇ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਟੀਫ਼ਿਕੇਟ ‘ਤੇ ਰਾਜ ਦੇ ਮੁੱਖ ਮੰਤਰੀ ਦੀ ਫੋਟੋ ਰੱਖਣ ਵਿੱਚ ਕੁੱਝ ਗ਼ਲਤ ਨਹੀਂ ਹੈ।

    ਦੱਸ ਦੇਈਏ ਕਿ ਕੁੱਝ ਮਹੀਨੇ ਪਹਿਲਾਂ ਤ੍ਰਿਣਮੂਲ ਕਾਂਗਰਸ ਨੇ ਟੀਕਾਕਰਨ ਸਰਟੀਫ਼ਿਕੇਟ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ‘ਤੇ ਸਵਾਲ ਖੜੇ ਕੀਤੇ ਸਨ। ਇੰਨਾ ਹੀ ਨਹੀਂ, ਟੀਐਮਸੀ ਨੇ ਇਸ ਮੁੱਦੇ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਕੀਤੀ ਸੀ। ਪਾਰਟੀ ਨੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਸੀ।

    LEAVE A REPLY

    Please enter your comment!
    Please enter your name here