ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਾਜ਼ਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਕਾਬੂ !

    0
    134

    ਫਤਹਿਗੜ੍ਹ ਸਾਹਿਬ, ਜਨਗਾਥਾ ਟਾਇਮਜ਼ : (ਸਿਮਰਨ)

    ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਸਪੀ (ਜਾਂਚ) ਹਰਪਾਲ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਡੀਐੱਸਪੀ (ਜਾਂਚ) ਜਸਵਿੰਦਰ ਸਿੰਘ ਟਿਵਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਭੁਪਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ਼ ਸਰਹਿੰਦ ਦੀ ਅਗਵਾਈ ਵਿੱਚ ਏਐੱਸਆਈ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਐਕਸਾਇਜ਼ ਇੰਸਪੈਕਟਰ ਸਤਿੰਦਰ ਮੱਲੀ ਨੇ ਪਿੰਡ ਭਮਾਰਸੀ ਜੇਰ ਨੇੜਿਓ ਇੱਕ ਫਾਰਮ ਹਾਊਸ ਟਾਈਪ ਮੋਟਰ ਤੋਂ 80 ਪੇਟੀਆਂ (960 ਬੋਤਲਾਂ) ਨਾਜ਼ਾਇਜ਼ ਸ਼ਰਾਬ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

    ਇਸ ਸੰਬੰਧ ਜਾਣਕਾਰੀ ਦਿੰਦਿਆਂ ਐੱਸਪੀ ਜਾਂਚ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਮਲਜੀਤ ਸਿੰਘ ਉਰਫ਼ ਬਚੀ ਵਾਸੀ ਪਿੰਡ ਲੁਹਾਰ ਮਾਜਰਾ ਅਤੇ ਗੁਰਜੰਟ ਸਿੰਘ ਉਰਫ਼ ਜੰਟਾ ਪਿੰਡ ਭੋਜੀਆਂ ਜ਼ਿਲ੍ਹਾ ਤਰਨਤਾਰਨ (ਹਾਲ ਕਰਿੰਦਾ ਠੇਕੇਦਾਰ ਸ਼ਰਾਬ), ਸੁਖਵਿੰਦਰ ਸਿੰਘ ਉਰਫ਼ ਜੱਸੀ ਵਾਸੀ ਪਿੰਡ ਬਰੌਗਾਂ ਦੀ ਨਿਗਰਾਨੀ ਹੇਠ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਇਹ ਵਿਅਕਤੀ ਅਰੁਣਾਚਲ ਪ੍ਰਦੇਸ਼ ਵਿੱਚ ਵੇਚੇ ਜਾਣ ਵਾਲੀ ਸ਼ਰਾਬ ਚੰਡੀਗੜ੍ਹ ਤੋਂ ਸਸਤੇ ਭਾਅ ਲਿਆ ਕਿ ਥਾਣਾ ਸਰਹਿੰਦ ਏਰੀਏ ਵਿੱਚ ਵੇਚਦੇ ਹਨ।

    ਉਨ੍ਹਾਂ ਨੇ ਦੱਸਿਆ ਕਿ ਫਾਰਮ ਹਾਊਸ ਵਰਗੀ ਮੋਟਰ ‘ਤੇ ਰੇਡ ਮੌਕੇ ਜਿੱਥੇ ਸਟੋਰ ਕਰਕੇ ਰੱਖੀ ਨਾਜ਼ਾਇਜ਼ ਸ਼ਰਾਬ ਬਰਾਮਦ ਕੀਤੀ ਗਈ ਉੱਥੇ ਕਮਲਜੀਤ ਸਿੰਘ ਅਤੇ ਗੁਰਜੰਟ ਸਿੰਘ ਨੂੰ ਮੌਕੇ ਤੇ ਕਾਬੂ ਕੀਤਾ ਗਿਆ। ਹਾਲਾਂਕਿ ਸੁਖਵਿੰਦਰ ਸਿੰਘ ਉਰਫ਼ ਜੱਸੀ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਥਾਣਾ ਸਰਹਿੰਦ ਵਿਖੇ ਕੇਸ ਦਰਜ ਕੀਤਾ ਗਿਆ ਹੈ। ਐੱਸਪੀ ਹਰਪਾਲ ਸਿੰਘ ਨੇ ਦੱਸਿਆ ਕਿ ਐਨ ਡੀਪੀਐੱਸ ਐਕਟ ਤਹਿਤ ਥਾਣਾ ਮੂਲੇਪੁਰ ਦੇ ਪੀ.ਓ. ਹਰਵਿੰਦਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਬਰੌਗਾਂ ਨੂੰ ਕੇਂਦਰੀ ਜੇਲ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕਿ ਉਕਤ ਮੁਕੱਦਮੇ ਵਿੱਚ ਗ੍ਰਿਫ਼ਤਾਰੀ ਪਾਈ ਗਈ ਹੈ।

    LEAVE A REPLY

    Please enter your comment!
    Please enter your name here