ਫਿਰ ਬਣ ਰਹੇ ’84 ਵਰਗੇ ਹਾਲਾਤ ! ਖਾਲਿਸਤਾਨ ਦੇ ਨਾਂ ‘ਤੇ ਸਿੱਖ ਨੌਜਵਾਨਾਂ ‘ਤੇ ਸਖ਼ਤੀ

    0
    140

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਇਸ ਮਹੀਨੇ ਦੀ ਸ਼ੁਰੂਆਤ ‘ਚ ਜਦ ਤੋਂ ‘ਰੈਫਰੈਂਡਮ 2020’ ਦੀ ਵੋਟਿੰਗ ਲਈ ਰਜਿਸਟ੍ਰੇਸ਼ਨ ਦਾ ਸਿਲਸਿਲਾ ਸ਼ੁਰੂ ਹੋਇਆ, ਉਦੋਂ ਤੋਂ ਹੀ ਪੁਲਿਸ ਵੱਲੋਂ ਕੁੱਝ ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ‘ਤੇ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ 1984 ‘ਚ ਨੌਜਵਾਨਾਂ ‘ਤੇ ਨਾਜਾਇਜ਼ ਕੇਸ ਪਾ ਕੇ ਉਨ੍ਹਾਂ ਨੂੰ ਮਾਰਿਆ ਗਿਆ ਸੀ, ਫਿਰ ਅਜਿਹੇ ਹਾਲਾਤ ਬਣ ਰਹੇ ਹਨ।

    ਹੁਣ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਮੁੱਦੇ ਨੂੰ ਚੱਕਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਪੁਲੀਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਤੇ ਦਲਿਤਾਂ ‘ਤੇ ਜ਼ੁਲਮ ਕਰਦਿਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

    ਉਹ ਪੰਜਾਬ ਪੁਲਿਸ ਦੀ ਅਜਿਹੀ ਕਾਰਵਾਈ ਖ਼ਿਲਾਫ਼ ਪਿੰਡਾਂ ‘ਚ ‘ਲੋਕ ਕਚਹਿਰੀਆਂ’ ਲਗਾ ਕੇ ਗ਼ਰੀਬਾਂ ਤੇ ਬੇਸਹਾਰਾ ਵਿਅਕਤੀਆਂ ਦੀ ਆਵਾਜ਼ ਪੰਜਾਬ ਸਰਕਾਰ ਤਕ ਪਹੁੰਚਾਉਣਗੇ। ਖਹਿਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਦਰਜ ਕੀਤੇ ਗਏ 16 ਕੇਸਾਂ ਦੀ ਮੁੜ ਜਾਂਚ ਕੀਤੀ ਜਾਵੇ।

    LEAVE A REPLY

    Please enter your comment!
    Please enter your name here