ਫੜੇ ਗਏ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਸਾਰੇ ਮੁਲਜ਼ਮ !

    0
    133

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਲੁਧਿਆਣਾ : ਕੁੱਝ ਦਿਨ ਪਹਿਲਾਂ ਡਾਬਾ ਇਲਾਕੇ ਦੀ ਇੱਕ ਗੈਸ ਏਜੰਸੀ ਦੇ ਕਰਮਚਾਰੀ ਨੂੰ ਨਿਸ਼ਾਨਾ ਬਣਾਉਂਦਿਆਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਬਦਮਾਸ਼ਾਂ ਨੇ ਉਸ ਕੋਲੋਂ 11 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ। ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕੇਸ ਦੀ ਪੜਤਾਲ ਸ਼ੁਰੂ ਕੀਤੀ।

    ਸ਼ਨਿਚਰਵਾਰ ਦੁਪਹਿਰ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਏਡੀਸੀਪੀ ਜਸਕਰਨ ਸਿੰਘ ਤੇਜਾ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੜਤਾਲ ਦੌਰਾਨ ਪੁਲਿਸ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਾਰੇ ਮਾਮਲੇ ਦਾ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here