ਬਟਾਲਾ:ਘਰ ਅੰਦਰ ਅੱਧੀ ਰਾਤ ਨੂੰ ਹੋਈ ਅੰਨ੍ਹੇਵਾਹ ਫਾਇਰਿੰਗ,ਇੱਕ ਮਹਿਲਾ ਦੀ ਮੌਤ,ਕਈ ਜ਼ਖਮੀ

    0
    116

    ਬਟਾਲਾ, ਜਨਗਾਥਾ ਟਾਇਮਜ਼: (ਸਿਮਰਨ)

    ਬਟਾਲਾ : ਬਟਾਲਾ ਦੇ ਕਸਬਾ ਹਰਚੋਵਾਲ ਵਿੱਚ ਇੱਕ ਘਰ ਅੰਦਰ ਅੱਧੀ ਰਾਤ ਨੂੰ ਅੰਨ੍ਹੇਵਾਹ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਦੌਰਾਨ ਇੱਕ ਮਹਿਲਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ ਅਤੇ ਕਈ ਜਾਣੇ ਜ਼ਖਮੀ ਹੋ ਗਏ ਹਨ। ਮ੍ਰਿਤਕ ਔਰਤ ਦੀ ਪਛਾਣ ਜਸਬੀਰ ਕੌਰ ਵਜੋਂ ਹੋਈ ਹੈ।

    ਮਿਲੀ ਜਾਣਕਾਰੀ ਅਨੁਸਾਰ ਇੱਕ ਧਿਰ ਦੇ ਨੌਜਵਾਨਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਘਰ ‘ਚਇੱਕ ਮਹਿਲਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਦੇ ਇਲਾਵਾ ਇਕ ਹੋਰ ਮਹਿਲਾ ਤੇ ਬੱਚੇ ਸਮੇਤ 4 ਜਾਣੇ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਹਨ।

    ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ਼ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਦੋ ਗੁੱਟਾਂ ਦੇ ਨੌਜਵਾਨਾਂ ਵਿੱਚ ਪੁਰਾਣੀ ਰੰਜਿਸ਼ ਚਲ ਰਹੀ ਸੀ। ਇਸ ਮੌਕੇ ‘ਤੇ ਪਹੁੰਚੀ ਪੁਲਿਸ ਹਮਲਾਵਰਾਂ ਦੀ ਭਾਲ ਵਿੱਚ ਜੁਟ ਗਈ ਹੈ।

    LEAVE A REPLY

    Please enter your comment!
    Please enter your name here