ਬਠਿੰਡਾ ‘ਚ ਪਤੀ ਨੇ ਕਹੀ ਮਾਰ ਕੇ ਪਤਨੀ ਦਾ ਕੀਤਾ ਕਤਲ

    0
    121

    ਬਠਿੰਡਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਚ ਇਕ ਵਿਅਕਤੀ ਨੇ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭਾਈ ਬਖਤੌਰ ਦਾ ਵਿਆਹ ਬਿੰਦਰ ਕੌਰ ਵਾਸੀ ਸਿਵੀਆਂ ਨਾਲ ਹੋਇਆ ਸੀ। ਉਕਤ ਵਿਅਕਤੀ ਗੁਰਮੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਜਿਸ ਨੂੰ ਉਸ ਦੀ ਪਤਨੀ ਰੋਕਦੀ ਰਹਿੰਦੀ ਸੀ। ਐਤਵਾਰ ਦੀ ਸਵੇਰੇ ਉਕਤ ਵਿਅਕਤੀ ਨੇ ਸੁੱਤੀ ਹੋਈ ਆਪਣੀ ਪਤਨੀ ਤੇ ਕਹੀ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਆਪ ਮੌਕੇ ਤੋਂ ਫ਼ਰਾਰ ਹੋ ਗਿਆ।

    ਥਾਣਾ ਕੋਟਫੱਤਾ ਪੁਲਸ ਨੇ ਕਥਿਤ ਦੋਸ਼ੀ ਗੁਰਮੀਤ ਸਿੰਘ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਬਿੰਦਰ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

    LEAVE A REPLY

    Please enter your comment!
    Please enter your name here