ਬਠਿੰਡਾ ਰੈਲੀ ‘ਚ ਪਹੁੰਚਿਆ ਲੱਖਾ ਸਿਧਾਣਾ, ਦਿੱਲੀ ਪੁਲਿਸ ਲਈ ਗ੍ਰਿਫ਼ਤਾਰੀ ਬਣੀ ਚੁਣੌਤੀ

    0
    145

    ਬਠਿੰਡਾ, ਜਨਗਾਥਾ ਟਾਇਮਜ਼: (ਰਵਿੰਦਰ)

    ਲੱਖਾ ਸਿਧਾਣਾ ਬਠਿੰਡਾ ਰੈਲੀ ‘ਚ ਪਹੁੰਚ ਗਿਆ। ਲੱਖੇ ਸਿਧਾਣੇ ਨੇ ਪਹਿਲਾਂ ਹੀ ਰੈਲੀ ਵਿਚ ਪਹੁੰਚਣ ਦਾ ਐਲਾਨ ਕੀਤਾ ਸੀ। ਦਿੱਲੀ ਪੁਲਿਸ ਨੇ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਮਾਮਲੇ ਵਿਚ ਲੱਖੇ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਹੈ। ਅਜਿਹੇ ਵੀ ਸਵਾਲ ਉਠ ਰਹੇ ਹਨ ਕਿ ਦਿੱਲੀ ਪੁਲਿਸ ਲੱਖੇ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲ ਹੋਵੇਗੀ।

    ਉਂਝ, ਰੈਲੀ ਵਿਚ ਵੱਡਾ ਇਕੱਠ ਹੋਣ ਕਾਰਨ ਦਿੱਲੀ ਪੁਲਿਸ ਲਈ ਗ੍ਰਿਫ਼ਤਾਰੀ ਵੱਡੀ ਚੁਣੌਤੀ ਬਣ ਗਈ ਹੈ। ਅਸਲ ਵਿਚ ਲੱਖਾ ਸਿਧਾਣਾ ਵੱਲੋਂ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋ ਰਹੇ ਹਨ।

    ਉਧਰ, ਇਹ ਵੀ ਚਰਚਾ ਹੈ ਕਿ ਲਾਲ ਕਿਲੇ ’ਤੇ ਵਾਪਰੀ ਘਟਨਾ ਸੰਬੰਧੀ ਮਾਮਲੇ ਵਿੱਚ ਲੱਖਾ ਸਿਧਾਣਾ ਦੀ ਅੱਜ ਗ੍ਰਿਫ਼ਤਾਰੀ ਹੋ ਸਕਦੀ ਹੈ। ਬੇਸ਼ੱਕ ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਦਿੱਲੀ ਪੁਲਿਸ ਨੇ ਕੋਈ ਰਾਬਤਾ ਨਹੀਂ ਕੀਤਾ ਪਰ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਦਿੱਲੀ ਪੁਲਿਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ।

    ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਨੂੰ ਲੋੜੀਂਦੇ ਲੱਖਾ ਸਿਧਾਣਾ ਉੱਪਰ ਇੱਕ ਲੱਖ ਰੁਪਏ ਦਾ ਇਨਾਮ ਹੈ। ਕੁੱਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਸੋਸ਼ਲ ਮੀਡੀਆ ਉੱਪਰ ਚੁਣੌਤੀ ਦਿੱਤੀ ਸੀ ਕਿ ਉਹ 23 ਫ਼ਰਵਰੀ ਨੂੰ ਬਠਿੰਡਾ ਦੇ ਮਹਿਰਾਜ ’ਚ ਰੈਲੀ ਕਰਨ ਵਾਲਾ ਹੈ।

    LEAVE A REPLY

    Please enter your comment!
    Please enter your name here