ਬਰਨਾਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਵਿਅਕਤੀ ਦੀ ਮੌਤ, 2 ਜ਼ਖ਼ਮੀ

    0
    144

    ਬਰਨਾਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਰਨਾਲਾ ਜ਼ਿਲੇ ਦੇ ਪਿੰਡ ਕਾਲੇਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ, ਜਿਸ ਵਿਚ ਇਕ ਧੜੇ ਦੇ ਮੈਂਬਰਾਂ ਨੇ ਰਾਈਫਲਾਂ ਨਾਲ ਗੋਲੀਆਂ ਚਲਾਈਆਂ। ਇਸ ਘਟਨਾ ਵਿਚ ਇਕ ਵਿਅਕਤੀ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।

    ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਜ਼ਮੀਨ ਨੂੰ ਲੈ ਕੇ ਲੜਾਈ ਹੋ ਗਈ ਤੇ ਕੁਲਵਿੰਦਰ ਦੇ ਗੋਲੀ ਲੱਗੀ ਹੈ। ਉਸਨੇ ਦੱਸਿਆ ਜਦੋਂ ਅਸੀਂ ਕੁਲਵਿੰਦਰ ਨੂੰ ਬਰਨਾਲਾ ਸਿਵਲ ਹਸਪਤਾਲ ਲਿਆਂਦਾ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਇਲਾਵਾ ਜ਼ਖ਼ਮੀਆਂ ਨੂੰ ਵੀ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

    ਪਿੰਡ ਦੇ ਲੋਕਾਂ ਮੁਤਾਬਕ ਦੋਵੇਂ ਪਰਿਵਾਰ ਲੰਬੇ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਲੜਾਈ ਲੜ ਰਹੇ ਹਨ। ਇੱਕ ਧਿਰ ਨੇ ਜਬਰੀ ਉੱਥੇ ਵੱਟ ਪਾ ਦਿੱਤੀ। ਜਦੋਂ ਅੱਜ ਇਹ ਦੇਖਣ ਗਏ ਤਾਂ ਉਨ੍ਹਾਂ ਨੇ ਅੰਨੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ‘ਚ ਮੌਕੇ ‘ਤੇ ਕੁਲਵਿੰਦਰ ਸਿੰਘ ਦੇ ਪੇਟ ‘ਚ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਸਮੇਲ ਸਿੰਘ ਤੇ ਗੁਰਕੀਰਤ ਸਿੰਘ ਦੋਵੇਂ ਜ਼ਖਮੀ ਹਨ।

    ਸਿਵਲ ਹਸਪਤਾਲ ਪਹੁੰਚੇ ਐਸਪੀਡੀ ਸੁਖਦੇਵ ਸਿੰਘ ਵਿਰਕ ਅਤੇ ਡੀ.ਐੱਸ.ਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਦੀ ਜ਼ਮੀਨੀ ਵਿਵਾਦ ਵਿੱਚ ਮੌਤ ਹੋ ਗਈ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਗਿਰੋਹ ਚਲਾ ਰਹੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਲਦੀ ਹੀ ਉਹ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਆਉਣਗੇ।

    LEAVE A REPLY

    Please enter your comment!
    Please enter your name here