ਬਲੱਡ ਡੋਨਰਜ਼ ਕਲੱਬ ਵਲੋਂ ਲਗਾਏ ਕੈਂਪ ’ਚ 70 ਯੂਨਿਟ ਖ਼ੂਨਦਾਨ

    0
    137

    ਮਾਹਿਲਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਬਲੱਡ ਡੋਨਰਜ਼ ਕਲੱਬ ਹੁਸ਼ਿਆਰਪੁਰ ਵਲੋਂ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਨੌਜਵਾਨਾਂ ਨੇ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 70 ਪ੍ਰਾਣੀਆਂ ਨੇ ਖ਼ੂਨਦਾਨ ਕੀਤਾ। ਇਸ ਕੈਂਪ ਦੌਰਾਨ ਡਾ. ਪਲਵੀ, ਡਾ. ਇਵਨੀਤ ਕੌਰ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਮੌਕੇ ਸੰਬੋਧਨ ਰਸ਼ਪਾਲ ਸਿੰਘ ਅਤੇ ਪੰਕਜ ਕੁਮਾਰ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ। ਖ਼ੂਨਦਾਨ ਨਾਲ ਕਈ ਅਜਿਹੇ ਮਰੀਜ਼ਾਂ ਦੀ ਜਾਨ ਬਚ ਜਾਂਦੀ ਹੈ ਜਿਨ੍ਹਾਂ ਨੂੰ ਖ਼ੂਨ ਦੀ ਕਮੀ ਮਹਿਸੂਸ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਲੱਬ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਲੋਕਾਂ ਨੂੰ ਇਸ ਵਿਚ ਵਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।

    ਇਸ ਮੌਕੇ ਹਰਜੀਤ ਸਿੰਘ, ਸੰਦੀਪ ਸਿੰਘ, ਸੁਰਿੰਦਰ ਕੁਮਾਰ, ਕਮਲਜੀਤ ਕੌਰ, ਨੀਰਜ ਕੁਮਾਰ, ਬਲਵੰਤ ਸਿੰਘ, ਰਾਮ ਸਰੂਪ, ਜਤਿੰਦਰ ਸਿੰਘ ਬੰਬੇਲੀ, ਦਮਨਜੀਤ ਸਿੰਘ, ਮਨਦੀਪ ਸਿੰਘ ਸਜਣ, ਹਰਪ੍ਰੀਤ ਸਿੰਘ, ਹਰਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵੀਰ ਸਿੰਘ, ਅਵਪ੍ਰੀਤ ਸਿੰਘ, ਮਨੀਸ਼ ਹੀਰ, ਜਸਕਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਲੱਬ ਦੇ ਮੈਂਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here