ਬਹਿਬਲ ਗੋਲੀ ਕਾਂਡ ‘ਚ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਫ਼ਰੀਦਕੋਟ ਦੀ ਅਦਾਲਤ ਨੇ ਬਹਿਬਲ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੰਗਲਵਾਰ ਪੇਸ਼ ਹੋਣ ਲਈ ਕਿਹਾ ਸੀ, ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਸੈਣੀ ਹਾਜ਼ਰ ਨਹੀਂ ਹੋਇਆ।

    ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ (ਸਿਟ) ਨੇ 15 ਜਨਵਰੀ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਸ ਮਗਰੋਂ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਵਾਂ ਨੂੰ ਮੰਗਲਵਾਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

    ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੇ ਵੀ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਹਾਈਕੋਰਟ ਨੇ ਆਈਜੀ ਨੂੰ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ, ਜਿਸ ਕਰਕੇ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੇਰ ਸ਼ਾਮ ਆਈਜੀ ਖ਼ਿਲਾਫ਼ ਜਾਰੀ ਜ਼ਮਾਨਤਯੋਗ ਵਰੰਟਾਂ ਦਾ ਹੁਕਮ ਵਾਪਸ ਲੈ ਲਿਆ।

    ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਅਧਿਕਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੇ ਬਹਿਬਲ ਕਾਂਡ ਵਿੱਚ ਪੇਸ਼ ਹੋਏ ਚਲਾਨ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪੰਜਾਬ ਦੇ ਹਰਿਆਣਾ ਹਾਈਕੋਰਟ ਦੇ ਜੱਜ ਗਰੀਸ਼ ਅਗਨੀਹੋਤਰੀ ਨੇ ਉਮਰਾ ਨੰਗਲ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੰਦਿਆਂ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਟਾਲ ਦਿੱਤੀ।

     

    LEAVE A REPLY

    Please enter your comment!
    Please enter your name here