ਬਿਨ੍ਹਾਂ ਆਗਿਆ ਸੀ.ਬੀ.ਆਈ. ਨੂੰ ਪੰਜਾਬ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ

    0
    130

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿਥੇ ਉਨ੍ਹਾਂ ਨੇ ਬਿਨ੍ਹਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨ੍ਹਾਂ ਆਗਿਆ ਤੋਂ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।

    ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀ.ਬੀ.ਆਈ. ਨੂੰ ਬਿਨ੍ਹਾਂ ਆਗਿਆ ਦਾਖ਼ਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀ.ਬੀ.ਆਈ. ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ। ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਮੁੱਖ ਮੰਤਰੀ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ।

    ਉਨ੍ਹਾਂ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐੱਮ.ਐੱਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

    ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖ਼ਤ ਫ਼ੈਸਲੇ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ ‘ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ।

    LEAVE A REPLY

    Please enter your comment!
    Please enter your name here