ਬਿਨ੍ਹਾਂ ਭੇਦਭਾਵ ਸ਼ਹਿਰਾਂ ਤੇ ਪਿੰਡਾਂ ’ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਅਰੋੜਾ

    0
    122

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਸੂਬੇ ਦਾ ਵਿਕਾਸ ਕਰਵਾ ਰਹੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹ ਮੁਹੱਲਾ ਕੀਰਤੀ ਨਗਰ ਵਿੱਚ ਆਯੋਜਿਤ ਇਕ ਸਮਾਰੋਹ ਦੌਰਾਨ ਹੁਸ਼ਿਆਰਪੁਰ ਦੀਆਂ 60 ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗਰਾਂਟ ਦੇ ਸੈਂਕਸ਼ਨ ਲੈਟਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਵਿੱਚ 12 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਵਿੱਚ ਪਿੰਡਾ ਦੇ ਵਿਕਾਸ ਕਾਰਜ ਲਈ ਕਰੀਬ 6 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਿੱਚ ਵਿਕਾਸ ਕੰਮਾਂ ਲਈ ਨਗਰ ਨਿਗਮ ਨੂੰ ਵੀ 6 ਕਰੋੜ 10 ਲੱਖ ਰੁਪਏ ਦਾ ਚੈਕ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

    ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਹਮੇਸ਼ਾਂ ਇਹੀ ਸੋਚ ਰਹੀ ਹੈ ਕਿ ਪਿੰਡਾਂ ਵਿੱਚ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਸੋਚ ਤਹਿਤ ਸੂਬੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹਰ ਆਧੁਨਿਕ ਸੁਵਿਧਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਜਿਥੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਉਥੇ ਸਕੂਲਾਂ ਵਿੱਚ ਵੀ ਹਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।

    ਸੁੰਦਰ ਸ਼ਾਮ ਅਰੋੜਾ ਨੇ ਇਸ ਦੌਰਾਨ ਪਹੁੰਚੀਆਂ ਪਿੰਡਾਂ ਦੀਆਂ ਪੰਚਾਇਤਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਪੰਚਾਇਤਾਂ ਪੂਰੇ ਜ਼ਜਬੇ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਦੀ ਮਜ਼ਬੂਤੀ ਲਈ ਹਮੇਸ਼ਾਂ ਵਚਨਬੱਧ ਹੈ ਅਤੇ ਸਰਕਾਰ ਉਨ੍ਹਾਂ ਨਾਲ ਹਮੇਸ਼ਾਂ ਖੜੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ਼ ਕਰਨ ਲਈ ਨਗਰ ਨਿਗਮ ਰਾਹੀਂ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ।

    ਇਸ ਮੌਕੇ ਕੈਪਟਨ ਕਰਮ ਚੰਦ, ਨਰਵੀਰ ਸਿੰਘ ਨੰਦੀ, ਸੁਰਿੰਦਰ ਪਾਲ ਸਿੱਧੂ, ਕੁਲਦੀਪ ਅਰੋੜਾ, ਦੀਪਕ ਪੁਰੀ, ਮਨਮੋਹਨ ਸਿੰਘ ਕਪੂਰ, ਸੁਦਰਸ਼ਨ ਧੀਰ ਤੋਂ ਇਲਾਵਾ 60 ਪਿੰਡਾਂ ਦੀਆਂ ਪੰਚਾਇਤਾ ਵੀ ਮੌਜੂਦ ਸਨ।

     

    LEAVE A REPLY

    Please enter your comment!
    Please enter your name here