ਬੀਜੇਪੀ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕੈਪਟਨ ਸਰਕਾਰ ਦੀ ਸਖ਼ਤੀ

    0
    147

    ਬਰਨਾਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ‘ਚ ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਬਾਈਕਾਟ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਕੁੱਝ ਨੌਜਵਾਨਾਂ ਨੇ ਬੀਜੇਪੀ ਲੀਡਰ ਹਰਜੀਤ ਗਰੇਵਾਲ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਿਖੇ ਤੇ ਸਮਾਜਿਕ ਬਾਈਕਾਟ ਦੇ ਫਲੈਕਸ ਲਾਏ। ਇਸ ਦੇ ਦੋਸ਼ ਹੇਠ ਪੁਲਿਸ ਨੇ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ 1 ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ।

    ਐੱਸ.ਐੱਚ.ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਕਸਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਮੇਂ ਕਿਸਾਨ ਆਗੂ ਗੁਰਮੇਲ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਾਰਨ ਭਾਜਪਾ ਲੀਡਰਾਂ ਦਾ ਰੋਜ਼ਾਨਾ ਕਿਸਾਨਾਂ ਵੱਲੋਂ ਬਾਈਕਾਟ ਕੀਤਾ ਜਾ ਰਿਹਾ ਹੈ।

    ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਹੁਣ ਕੇਂਦਰ ਸਰਕਾਰ ਦੇ ਨਾਲ ਰਲ ਕੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬਣਾਉਣ ‘ਚ ਕੈਪਟਨ ਸਰਕਾਰ ਦੀ ਵੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ‘ਤੇ ਬਣੇ ਪਰਚੇ ਰੱਦ ਕੀਤੇ ਜਾਣੇ ਚਾਹੀਦੇ ਹਨ। ਜੇ ਇਹ ਪਰਚੇ ਰੱਦ ਨਾ ਕੀਤੇ ਗਏ ਤਾਂ ਇਹ ਕਿਸਾਨ ਯੂਨੀਅਨ ਰਾਹੀਂ ਸੰਘਰਸ਼ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here