ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ ਸਰਕਟ ਹਾਊਸ, ਕਿਸਾਨਾਂ ਵੱਲੋਂ ਸਕਾਈਲਾਰਕ ਚੌਕ ‘ਚ ਭਾਰੀ ਵਿਰੋਧ

    0
    135

    ਜਲੰਧਰ, (ਰੁਪਿੰਦਰ)

    ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਸੂਬਾਈ ਅਹੁਦੇਦਾਰ ਸ਼ਾਮਲ ਹੋਏ। ਭਾਜਪਾ ਦੀ ਇਸ ਸੂਬਾ ਪੱਧਰੀ ਮੀਟਿੰਗ ਨੂੰ ਦੇਖਦੇ ਹੋਏ ਤੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕੀਤੇ ਜਾਣ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਭਾਜਪਾ ਦੀ ਮੀਟਿੰਗ 11.30 ਵਜੇ ਦੇ ਕਰੀਬ ਸ਼ੁਰੂ ਹੋ ਗਈ ਹੈ। ਓਧਰ ਦੂਜੇ ਪਾਸੇ ਭਾਜਪਾ ਆਗੂਆਂ ਦਾ ਘਿਰਾਓ ਕਰਨ ਆ ਰਹੇ ਕਿਸਾਨਾਂ ਨੂੰ ਪੁਲਿਸ ਨੇ ਜਲੰਧਰ-ਫਗਵਾੜਾ ਹਾਈਵੇ ਉੱਪਰ ਮੈਕਡੋਨਲਡ ਨੇੜੇ ਹੀ ਡੱਕ ਦਿੱਤਾ ਹੈ। ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਤੇ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਸ਼ਹਿਰ ਵਿਚ ਨਾਕੇਬੰਦੀ ਲਈ ਲੁਧਿਆਣਾ ਕਮਿਸ਼ਨਰੇਟ ਤੇ ਅੰਮ੍ਰਿਤਸਰ ਕਮਿਸ਼ਨਰੇਟ ਤੋਂ ਵੀ ਪੁਲਿਸ ਬੁਲਾਈ ਗਈ ਹੈ। ਮੀਟਿੰਗ ਦੋ ਘੰਟੇ ਚੱਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।ਥਾਂ-ਥਾਂ ਨਾਕੇਬੰਦੀ ਦੌਰਾਨ ਕਿਸਾਨ ਸਰਕਟ ਹਾਊਸ ਨੇੜੇ ਸਕਾਈਲਾਰਕ ਚੌਕ ਵਿਚ ਪੁੱਜੇ। ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਜਲੰਧਰ ਪ੍ਰੋਗਰਾਮ ਦੇ ਖ਼ਿਲਾਫ਼ ਕਿਸਾਨਾਂ ਨੇ ਪੀਏਪੀ ਚੌਕ ਵੀ ਜਾਮ ਕੀਤਾ। ਮੌਕੇ ‘ਤੇ ਪੁੱਜੇ ਡੀਸੀਪੀ ਟਰੈਫਿਕ ਨਰੇਸ਼ ਡੋਗਰਾ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

     

    LEAVE A REPLY

    Please enter your comment!
    Please enter your name here