ਬੀਜ ਘੋਟਾਲਾ: ਲੁਧਿਆਣਾ ਬਰਾੜ ਬੀਜ ਸਟੋਰ ਦਾ ਲਾਇਸੈਂਸ ਹੋਇਆ ਰੱਦ !

    0
    122

    ਲੁਧਿਆਣਾ, ਜਨਗਾਥਾ ਟਾਇਮਜ਼ : (ਸਿਮਰਨ)

    ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਦੋ ਝੋਨੇ ਦੇ ਬੀਜ ਦੀਆਂ ਕਿਸਮਾਂ ਅਥਾਰਿਟੀ ਵੱਲੋਂ ਪਾਸ ਕਰਨ ਤੋਂ ਪਹਿਲਾਂ ਹੀ ਲੀਕ ਹੋ ਜਾਣ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਬੀਜ ਘੋਟਾਲੇ ਮਾਮਲੇ ਦੇ ਵਿੱਚ ਮੁੜ ਤੋਂ ਲੁਧਿਆਣਾ ਵਿਖੇ ਖੇਤੀਬਾੜੀ ਅਫ਼ਸਰ ਵੱਲੋਂ ਬੀਜ ਦੀਆਂ ਦੁਕਾਨਾਂ ਤੇ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਾਹਰ ਬਣੀਆਂ ਬੀਜ ਦੀਆਂ ਦੁਕਾਨਾਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਸੈਂਪਲ ਲੈ ਕੇ ਗੁਰਦਾਸਪੁਰ ਲੈਬ ‘ਚ ਭੇਜੇ ਗਏ। ਲੈਬ ਵਿੱਚ ਲੁਧਿਆਣਾ ਦੇ ਮਸ਼ਹੂਰ ਬਰਾੜ ਬੀਜ ਦਾ ਸੈਂਪਲ ਫੇਲ੍ਹ ਹੋ ਗਏ ਹਨ। ਜਿਸ ਕਾਰਨ ਖੇਤੀਬਾੜੀ ਮਹਿਕਮੇ ਵੱਲੋਂ ਕਾਰਵਾਈ ਕਰਦਿਆਂ ਇਸ ਸਟੋਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।

    ਲੁਧਿਆਣਾ ਦੇ ਚੀਫ਼ ਐਗਰੀਕਲਚਰ ਅਫ਼ਸਰ ਨਰਿੰਦਰ ਪਾਲ ਭੈਣੀਵਾਲ ਨੇ ਦੱਸਿਆ ਕਿ ਬਰਾੜ ਬੀਜ ਸਟੋਰ ਦੇ ਖ਼ਿਲਾਫ਼ ਖੇਤੀਬਾੜੀ ਮਹਿਕਮੇ ਵੱਲੋਂ ਕਾਰਵਾਈ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਸਿਰਫ਼ ਉਹ ਬਚਿਆ ਹੋਇਆ ਸਟਾਕ ਹੀ ਆਪਣੀ ਦੁਕਾਨ ‘ਤੇ ਵੇਚ ਸਕਣਗੇ। ਇਸਦੇ ਨਾਲ ਹੀ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਵੀ ਨਵਾਂ ਬੀਜ ਖ਼ਰੀਦਣ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ।

    ਖੇਤਰੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨਾਂ ਦੇ ਕਹਿਣ ਮੁਤਾਬਕ ਅਤੇ ਸ਼ਿਕਾਇਤਾਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਾਹਰ ਬਣੀਆਂ ਬੀਜ਼ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਸੈਂਪਲ ਵੀ ਭਰੇ ਗਏ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਵੱਖ ਵੱਖ ਬੀਜ ਸਟੋਰਾਂ ਤੋਂ 168 ਸੈਂਪਲ ਭਰੇ ਜਾ ਚੁੱਕੇ ਨੇ ਅਤੇ ਇਨ੍ਹਾਂ ਨੂੰ ਗੁਰਦਾਸਪੁਰ ਲੈਬ ਲਈ ਚੈੱਕ ਲਈ ਭੇਜਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬਰਾੜ ਬੀਜ ਸਟੋਰ ਦੇ ਸੈਂਪਲ ਫੇਲ੍ਹ ਹੋਣ ਕਰਕੇ ਇਹ ਕਾਰਵਾਈ ਕੀਤੀ ਗਈ ਹੈ।

    LEAVE A REPLY

    Please enter your comment!
    Please enter your name here