ਬੀਬੀ ਜਗੀਰ ਕੌਰ ਨੇ ਮੈਨੇਜਰ ਸਮੇਤ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

    0
    144

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ ਤੇ ਉਹਨਾਂ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਹੈ।

    ਇਹ ਮਾਮਲਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੰਗਸਰ ਜੈਤੋਂ ਫਰੀਦਕੋਟ ਦਾ ਹੈ। ਦੱਸਿਆ ਗਿਆ ਹੈ ਕਿ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਫਲਾਇੰਗ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਬਦਨਾਮੀ ਕਰਵਾਉਣ ਦੇ ਦੋਸ਼ ਹੇਠ ਮੈਨੇਜਰ ਕੁਲਜਿੰਦਰ ਸਿੰਘ, ਸੁਖਮੰਦਰ ਸਿੰਘ ਕਲਰਕ ਤੇ ਭਾਈ ਗੁਰਬਾਜ਼ ਸਿੰਘ ਸੇਵਾਦਾਰ ਅਤੇ ਭਾਈ ਲਖਵੀਰ ਸਿੰਘ ਸੇਵਾਦਾਰ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆਹੈ। ਇਹਨਾਂ ਮੁਲਾਜ਼ਮਾਂ ਖ਼ਿਲਾਫ਼ ਜੈਤੋਂ ਪੁਲਿਸ ਸਟੇਸ਼ਨ ਵਿਚ ਸ਼੍ਰੋਮਣੀ ਕਮੇਟੀ ਨੇ ਕੇਸ ਵੀ ਦਰਜ ਕਰਵਾ ਦਿੱਤਾ ਹੈ।

     

    LEAVE A REPLY

    Please enter your comment!
    Please enter your name here