ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ ਪੈਨਸ਼ਨ : ਡੀ.ਸੀ.

    0
    126

    ਹੁਸ਼ਿਆਰਪੁਰ , ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਹੁਣ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਘਰ-ਘਰ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਹ ਅੱਜ ਇਹ ਪੈਨਸ਼ਨ ਸੁਚਾਰੂ ਢੰਗ ਨਾਲ ਵੰਡਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਥੇ ਬੈਂਕਾਂ ਵਲੋਂ ਸਬੰਧਤ ਸਰਪੰਚਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਹੀ ਪੈਨਸ਼ਨ ਵੰਡੀ ਜਾ ਰਹੀ ਹੈ, ਉੱਥੇ ਡਾਕ ਵਿਭਾਗ ਦੇ 404 ਕਰਮਚਾਰੀਆਂ ਵਲੋਂ ਵੀ ਘਰ-ਘਰ ਪੈਨਸ਼ਨ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡਾਕ ਵਿਭਾਗ ਦੇ ਇਹ ਕਰਮਚਾਰੀ ਡੋਰ-ਟੂ-ਡੋਰ ਪੈਨਸ਼ਨ ਦਾ ਭੁਗਤਾਨ ਕਰਨਗੇ। ਉਨ੍ਹਾਂ ਨੇ ਡਾਕ ਵਿਭਾਗ ਦੇ ਸੀਨੀਅਰ ਸੁਪਰਡੈਂਟ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾ ਸਕੇ।ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਨਸ਼ਨ ਲਾਭਪਾਤਰੀਆਂ ਦੀ ਲਿਸਟ ਐਲ.ਡੀ.ਐਮ. ਅਤੇ ਡਾਕ ਵਿਭਾਗ ਨੂੰ ਸੌਂਪੀ ਜਾਵੇ, ਤਾਂ ਜੋ ਪੈਨਸ਼ਨ ਦੀ ਸੁਚਾਰੂ ਢੰਗ ਨਾਲ ਵੰਡ ਕੀਤੀ ਜਾ ਸਕੇ।

    ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਨੇ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਘਰਾਂ ਵਿੱਚੋਂ ਬਾਹਰ ਨਾ ਨਿਕਲੋ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ‘ਤੇ ਲਾਭਪਾਤਰੀਆਂ ਨੂੰ ਘਰਾਂ ਵਿੱਚ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਬੈਂਕ ਕਰਮਚਾਰੀਆਂ ਅਤੇ ਡਾਕ ਵਿਭਾਗ ਦੇ ਕਰਮਚਾਰੀਆਂ ਨੂੰ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ ਦੇ ਨਾਲ-ਨਾਲ ਸੈਨੇਟਾਈਜ ਵੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਬਹੁਤ ਜ਼ਰੂਰੀ ਹੈ, ਇਸ ਲਈ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।

    ਇਸ ਮੌਕੇ ਡਾਕ ਵਿਭਾਗ ਦੇ ਸੀਨੀਅਰ ਸੁਪਰਡੈਂਟ ਮੰਦਿਰ ਰਾਣਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਐਲ.ਡੀ.ਐਮ. ਆਰ.ਕੇ. ਚੋਪੜਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਸ਼ਾਮਲ ਸਨ।

     

    LEAVE A REPLY

    Please enter your comment!
    Please enter your name here