ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ, ਸੀਬੀਆਈ ਨੇ ਅਦਾਲਤ ਤੱਕ ਕੀਤੀ ਪਹੁੰਚ :

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਐੱਸਆਈਟੀ ਦੀ ਜਾਂਚ ਰੋਕਣ ਦੇ ਲਈ ਸੀਬੀਆਈ ਨੇ ਮੋਹਾਲੀ ਦੀ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਟੀਸ਼ਨ ਅਜੇ ਸੁਪਰੀਮ ਕੋਰਟ ‘ਚ ਪੈਂਡਿੰਗ ਹੈ ਅਤੇ ਅਜਿਹੇ ‘ਚ ਦੋ ਜਾਂਚ ਏਜੰਸੀਆਂ ਕਿਸੇ ਵੀ ਮਾਮਲੇ ਦੀ ਇਕੱਠੇ ਜਾਂਚ ਨਹੀਂ ਕਰ ਸਕਦੀਆਂ। ਇਸ ਦੇ ਲਈ ਐੱਸਆਈਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਆਗਿਆ ਨਾ ਦਿੱਤੀ ਜਾਵੇ।

    ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 10 ਜੁਲਾਈ ਤੱਕ ਆਪਣਾ ਜਵਾਬ ਦੇਣ ਲਈ ਕਿਹਾ ਹੈ।

    ਪਹਿਲਾਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਸੀ, ਜਿਸ ਤੋਂ ਬਾਅਦ ਜਾਂਚ ਦੀ ਰਫ਼ਤਾਰ ਹੌਲੀ ਦੇਖ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਐੱਸਆਈਟੀ ਨੂੰ ਦੇ ਦਿੱਤੀ ਸੀ। ਇਸ ਮਾਮਲੇ ‘ਚ ਹਾਲ ‘ਚ ਹੀ ਐੱਸਆਈਟੀ ਨੇ ਸੱਤ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ ਅਤੇ ਡੇਰਾ ਮੁਖੀ ਰਾਮ ਰਹੀਮ ਦਾ ਨਾਮ ਵੀ ਇਸ ਮਾਮਲੇ ‘ਚ ਸ਼ਾਮਿਲ ਕੀਤਾ ਹੈ।

    LEAVE A REPLY

    Please enter your comment!
    Please enter your name here