ਬੇਰੁਜ਼ਗਾਰਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਮੋਤੀ ਮਹਿਲ ਦਾ ਕਰਨ ਜਾ ਰਹੇ ਸਨ ਘਿਰਾਓ

    0
    143

    ਪਟਿਆਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਰੁਜ਼ਗਾਰ ਦੀ ਮੰਗ ਲਈ ਮੁੱਖ ਮੰਤਰੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਮੈਂਬਰਾਂ ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਮੌਕੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜਿੱਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਪੁਲਸ ਨੇ ਵੱਡੀ ਗਿਣਤੀ ਵਿੱਚ ਬੇਰੁਜ਼ਗਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਬੇਰੁਜ਼ਗਾਰਾਂ ਦੀ ਮੰਗ ਕੀਤੀ ਪਿਛਲੇ ਲੰਮੇ ਸਮੇਂ ਤੋਂ ਉਹ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਹਰ ਵਾਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਜਾਂਦਾ ਹੈ। ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

    ਇਸ ਮੌਕੇ ਸੰਬੋਧਨ ਕਰਦਿਆਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਢਿੱਲਵਾਂ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਤੀਹ ਹਜ਼ਾਰ ਤੋਂ ਵੱਧ ਪੋਸਟਾਂ ਖਾਲੀ ਪਈਆਂ ਹਨ। ਪੋਸਟਾਂ ਨੂੰ ਭਰਨ ਦੀ ਮੰਗ ਲਈ ਉਨ੍ਹਾਂ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹਮੇਸ਼ਾ ਹੀ ਅਣਗੌਲਿਆ ਕਰ ਦਿੱਤਾ ਜਾਂਦਾ ਹੈ। ਇਸ ਲਈ ਰੁਜ਼ਗਾਰ ਦੀ ਮੰਗ ਲਈ ਮੰਗਲਵਾਰ ਨੂੰ ਉਹ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਸਨ ਪਰ ਉਥੇ ਵੱਡੀ ਗਿਣਤੀ ਵਿੱਚ ਖੜ੍ਹੀ ਪੁਲਿਸ ਫੋਰਸ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵੱਲੋਂ ਖਾਲੀ ਪਈਆਂ ਪੋਸਟਾਂ ਨੂੰ ਭਰਿਆ ਨਹੀਂ ਜਾਂਦਾ ਉਦੋਂ ਤਕ ਬੇਰੁਜ਼ਗਾਰ ਸਨ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ।

    LEAVE A REPLY

    Please enter your comment!
    Please enter your name here