ਭਾਜਪਾ ਆਗੂ ਦੇ ਘਰ ਅੱਗੇ ਧਰਨੇ ‘ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    0
    125

    ਬਰਨਾਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਰਨਾਲਾ ਸ਼ਹਿਰ ਵਿੱਚ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਦੇ ਸਾਹਮਣੇ ਧਰਨੇ ਉੱਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 63 ਸਾਲਾਂ ਕਿਸਾਨ ਸੁਖਦੇਵ ਸਿੰਘ ਵਜੋਂ ਹੋਈ ਹੈ। ਜ਼ਿਲ੍ਹੇ ਦੇ ਪਿੰਡ ਗੁਰਮ ਦਾ ਵਸਨੀਕ ਕਿਸਾਨ ਸੁਖਦੇਵ ਸਿੰਘ ਪਿਛਲੇ 2 ਮਹੀਨਿਆਂ ਤੋਂ ਹਰ ਰੋਜ਼ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨੇ ‘ਤੇ ਆ ਰਿਹਾ ਸੀ।

    ਅੱਜ ਵੀ ਕਿਸਾਨ ਅਗਲੀ ਰਣਨੀਤੀ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਮੀਟਿੰਗ ਕਰ ਰਹੇ ਸਨ ਅਤੇ ਸੁਖਦੇਵ ਸਿੰਘ ਵੀ ਇਸੇ ਬੈਠਕ ਵਿੱਚ ਸ਼ਾਮਲ ਹੋਏ। ਉਹ ਬੈਠੇ-ਬੈਠੇ ਇਕਦਮ ਹੀ ਪਿੱਛੇ ਡਿੱਗ ਪਿਆ। ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਸੁਖਦੇਵ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਕਿਸਾਨ ਜੱਥੇਬੰਦੀਆਂ ਨੇ ਮ੍ਰਿਤਕ ਕਿਸਾਨ ਸੁਖਦੇਵ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ।

    LEAVE A REPLY

    Please enter your comment!
    Please enter your name here