ਭਾਜਪਾ ਦਾ ਐਲਾਨ- 2022 ਵਿਚ ਸਰਕਾਰ ਬਣਨ ਉੱਤੇ ਬੇਅਦਬੀ ਦੇ ਦੋਸ਼ੀਆਂ ਨੂੰ ਦਵਾਂਗੇ ਸਜ਼ਾ

    0
    134

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਭਾਜਪਾ ਨੇ ਦਾਅਵਾ ਕੀਤਾ ਹੈ ਕਿ 2022 ਵਿਚ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪਹਿਲ ਦੇ ਆਧਾਰ ਉੱਤੇ ਸਜ਼ਾ ਦਵਾਈ ਜਾਵੇਗੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਖਿਆ ਹੈ ਕਿ ਬੇਅਦਬੀ ਮਾਮਲਿਆਂ ਉੱਤੇ ਸਿਆਸਤ ਕਰਨ ਵਾਲਿਆਂ ਉੱਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

    ਚੁੱਘ ਨੇ ਇਹ ਐਲਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੇਅਦਬੀ ਮਾਮਲੇ ਉੱਤੇ ਦਿੱਤੇ ਬਿਆਨ ਤੋਂ ਬਾਅਦ ਦਿੱਤਾ ਹੈ। ਚੁੁੱਘ ਨੇ ਆਖਿਆ ਹੈ ਕਿ ਰੰਧਾਵਾ ਨੇ ਮੁੱਖ ਮੰਤਰੀ ਨੂੰ ਸ਼ੀਸ਼ਾ ਵਿਖਾਇਆ ਹੈ। ਦੱਸ ਦਈਏ ਕਿ ਕੈਬਨਿਟ ਮੰਤਰੀ ਰੰਧਾਵਾ ਨੇ ਬੇਅਦਬੀ ਮਾਮਲਿਆਂ ਉੱਤੇ ਕਾਂਗਰਸ ਸਰਕਾਰ ਦੀ ਨਾਲਾਇਕੀ ਉਤੇ ਸਵਾਲ ਚੁੱਕੇ ਸਨ। ਮੰਤਰੀ ਨੇ ਕਿਹਾ ਹੈ ਕਿ ‘ਸਾਡੀ ਸਰਕਾਰ ਨੇ 4 ਸਾਲ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਤੇ 2022 ਵਿਚ ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ।

    ਇਸ ਤੋਂ ਬਾਅਦ ਭਾਜਪਾ ਆਗੂ ਤਰੁਣ ਚੁੱਘ ਨੇ ਆਖਿਆ ਹੈ ਕਿ 2022 ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪਹਿਲ ਦੇ ਆਧਾਰ ਉੱਤੇ ਸਜ਼ਾ ਦਵਾਈ ਜਾਵੇਗੀ। ਤਰੁਣ ਚੁੱਘ ਨੇ ਆਖਿਆ ਹੈ ਕਿ ਬੇਅਦਬੀ ਮਾਮਲਿਆਂ ਉੱਤੇ ਸਿਆਸਤ ਕਰਨ ਵਾਲਿਆਂ ਉੱਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here