ਭਾਜਪਾ ਨੇਤਾ ਦੇ ਘਰ ‘ਤੇ ਅੱਤਵਾਦੀਆਂ ਨੇ ਗ੍ਰਨੇਡ ਨਾਲ ਕੀਤਾ ਹਮਲਾ, 4 ਸਾਲਾਂ ਬੱਚੇ ਦੀ ਮੌਤ

    0
    132

    ਕਸ਼ਮੀਰ, (ਰਵਿੰਦਰ) :

    ਜੰਮੂ -ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਆਗੂ ਜਸਬੀਰ ਸਿੰਘ ਦੇ ਘਰ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਜਸਬੀਰ ਸਿੰਘ ਦੇ ਚਾਰ ਸਾਲ ਦੇ ਭਤੀਜੇ ਦੀ ਮੌਤ ਹੋ ਗਈ ਹੈ। ਜਦਕਿ ਇਸ ਪੂਰੇ ਹਮਲੇ ਵਿੱਚ ਪਰਿਵਾਰ ਦੇ 7 ਮੈਂਬਰ ਜ਼ਖ਼ਮੀ ਹੋਏ ਹਨ।

    ਰਾਜੌਰੀ ਜ਼ਿਲੇ ਦੇ ਖੰਡਲੀ ਇਲਾਕੇ ‘ਚ ਵੀਰਵਾਰ ਨੂੰ ਜਸਬੀਰ ਸਿੰਘ ਦੇ ਘਰ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਸੀ। ਜਦੋਂ ਉਸ ਦਾ ਪਰਿਵਾਰ ਉਨ੍ਹਾਂ ਦੀ ਛੱਤ ‘ਤੇ ਸੀ ਤਾਂ ਅੱਤਵਾਦੀਆਂ ਨੇ ਘਰ ‘ਤੇ ਗ੍ਰੇਨੇਡ ਸੁੱਟਿਆ। ਇਸ ਘਟਨਾ ਤੋਂ ਬਾਅਦ ਰਾਜੌਰੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਜਦਕਿ ਸਥਾਨਕ ਸੰਗਠਨਾਂ ਵੱਲੋਂ ਅੱਜ ਬੰਦ ਦਾ ਐਲਾਨ ਵੀ ਕੀਤਾ ਗਿਆ ਹੈ।

    People’s Anti-Fascist Front (PAFF) ਨੇ ਰਾਜੌਰੀ ਵਿੱਚ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹੁਣ ਏਜੰਸੀਆਂ ਦੁਆਰਾ ਇਸਦੀ ਜਾਂਚ ਕੀਤੀ ਜਾ ਰਹੀ ਹੈ। ਜੰਮੂ -ਕਸ਼ਮੀਰ ਵਿੱਚ, ਪਿਛਲੇ ਕੁੱਝ ਸਮੇਂ ਤੋਂ ਭਾਜਪਾ ਨਾਲ ਜੁੜੇ ਨੇਤਾਵਾਂ ਅਤੇ ਲੋਕਾਂ ਉੱਤੇ ਹਮਲੇ ਤੇਜ਼ ਹੋ ਗਏ ਹਨ। ਰਾਜੌਰੀ ਘਟਨਾ ਤੋਂ ਪਹਿਲਾਂ ਹੀ ਇਸ ਮਹੀਨੇ ਅਨੰਤਨਾਗ ਵਿੱਚ ਭਾਜਪਾ ਨੇਤਾ ਗੁਲਾਮ ਰਸੂਲ ਡਾਰ ਦੀ ਹੱਤਿਆ ਕਰ ਦਿੱਤੀ ਗਈ ਸੀ।ਤੁਹਾਨੂੰ ਦੱਸ ਦੇਈਏ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਅੱਤਵਾਦੀਆਂ ਵੱਲੋਂ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੰਮੂ -ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਵੀਰਵਾਰ ਨੂੰ ਹੀ ਸ਼੍ਰੀਨਗਰ-ਜੰਮੂ ਰਾਜਮਾਰਗ ‘ਤੇ ਸੁਰੱਖਿਆ ਬਲਾਂ’ ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਗਈ।

    ਇਸ ਤੋਂ ਇਲਾਵਾ ਵੀਰਵਾਰ ਨੂੰ ਜੰਮੂ -ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ, ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਅਤੇ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।

     

    LEAVE A REPLY

    Please enter your comment!
    Please enter your name here