ਭਾਜਪਾ ਵੱਲੋਂ ਐੱਸਵਾਈਐੱਲ ਦੇ ਮੁੱਦੇ ਉੱਤੇ ਇਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ

    0
    129

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਇਕ ਪਾਸੇ ਪੰਜਾਬ ਤੇ ਹਰਿਆਣਾ ਸਮੇਤ ਪੂਰੇ ਮੁਲਕ ਦੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ਉੱਤੇ ਡਟੇ ਹੋਏ ਹਨ, ਉਥੇ ਹਰਿਆਣਾ ਵਿਚ ਭਾਜਪਾ ਨੇ ਐੱਸਵਾਈਐੱਲ ਨਹਿਰ ਦੇ ਮੁੱਦੇ ਨੂੰ ਮੁੜ ਹਵਾ ਦਿੰਦੇ ਹੋੇਏ ਅੱਜ ਇਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕਰ ਦਿੱਤਾ ਹੈ।

    ਭਾਜਪਾ ਆਗੂ ਪੰਜਾਬ ਤੋਂ ਪਾਣੀ ਲੈਣ ਦੀ ਮੰਗ ਨੂੰ ਲੈ ਕੇ ਅੱਜ ਭੁੱਖ ਹੜਤਾਲ ਕਰਨਗੇ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਭਾਜਪਾ ਵੱਲੋਂ ਹਰਿਆਣਾ ਵਿਚ ਪਾਣੀਆਂ ਦੇ ਮਸਲੇ ਨੂੰ ਉਭਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸੰਬੰਧੀ ਕੁੱਝ ਭਾਜਪਾ ਆਗੂਆਂ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦਿੱਤੇ ਗਏ। ਦੱਸਣਯੋਗ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਅੰਦੋਲਨ ਵਿਚ ਹਰਿਆਣਾ ਦੇ ਕਿਸਾਨ ਸ਼ਾਮਲ ਨਹੀਂ ਹੋਏ ਹਨ। ਹਰਿਆਣਾ ਦੇ ਕਿਸਾਨ ਪੰਜਾਬ ਤੋਂ ਪਾਣੀ ਦੀ ਮੰਗ ਕਰ ਰਹੇ ਹਨ। ਇਸ ਗੱਲ ਨੂੰ ਅੱਗੇ ਰੱਖ ਕੇ ਭਾਜਪਾ ਅੱਜ ਜ਼ਿਲ੍ਹਾ ਪੱਧਰ ਤੋਂ ਲੈ ਕੇ ਭੁੱਖ ਹੜਤਾਲ ਕਰਕੇ ਐੱਸਵਾਈਐੱਲ ਮਸਲੇ ਦੇ ਹੱਲ ਦੀ ਮੰਗ ਕਰ ਰਹੀ ਹੈ।

    ਹਾਲਾਂਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਜਾਣ-ਬੁੱਝ ਕੇ ਐੱਸਵਾਈਐੱਲ ਦਾ ਮੁੱਦਾ ਉਭਾਰ ਕੇ ਕਿਸਾਨ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨ ਦੀਆਂ ਵਿਊਂਤਾਂ ਘੜ ਰਹੀ ਹੈ ਪਰ ਹਰਿਆਣਾ ਦੇ ਕਿਸਾਨ ਉਸ ਦੀ ਚਾਲ ਵਿਚ ਨਹੀਂ ਆਉਣਗੇ।

    LEAVE A REPLY

    Please enter your comment!
    Please enter your name here