ਭਾਰਤੀ ਕਿਸਾਨ ਯੂਨੀਅਨ ਨੇ ਭੁਪਿੰਦਰ ਮਾਨ ਨਾਲੋਂ ਤੋੜਿਆ ਨਾਤਾ

    0
    130

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਨਾਲੋਂ ਨਾਤਾ ਤੋੜ ਲਿਆ ਹੈ। ਇਸ ਸੰਬੰਧੀ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਪਰ ਭੁਪਿੰਦਰ ਮਾਨ ਨੇ ਵੀ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਤੋਂ ਆਪਣਾ ਨਾਂਅ ਵੱਖ ਕਰ ਲਿਆ ਹੈ। ਪਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਅੱਜ ਤੋਂ ਮਾਨ ਤੇ ਉਨ੍ਹਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਕੋਈ ਨਾਤਾ ਨਹੀਂ।

    ਬੀਕੇਯੂ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਅਸੀਂ ਭੁਪਿੰਦਰ ਮਾਨ ਨਾਲ ਜੱਥੇਬੰਦਕ ਤੌਰ ‘ਤੇ ਸਾਰੇ ਸਬੰਧ ਖ਼ਤਮ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਜਥੇਬੰਦੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 40 ਜੱਥੇਬੰਦੀਆਂ ਨਾਲ ਖੜ੍ਹੀ ਹੈ ਤੇ ਖੜ੍ਹੀ ਰਹੇਗੀ।

    LEAVE A REPLY

    Please enter your comment!
    Please enter your name here