ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਾਇਰ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ

    0
    125

    ਫ਼ਤਹਿਗੜ੍ਹ ਸਾਹਿਬ, ਜਨਗਾਥਾ ਟਾਇਮਜ਼: (ਸਿਮਰਨ)

    ਫ਼ਤਹਿਗੜ੍ਹ ਸਾਹਿਬ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਾਣਯੋਗ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਰਿੱਟ ਪਟੀਸ਼ਨ ਨੂੰ ਵਾਪਸ ਲੈਣ ਦਾ ਲਿਆ ਫ਼ੈਸਲਾ। ਫ਼ਤਹਿਗੜ੍ਹ ਸਾਹਿਬ ਵਿਖੇ 13 ਕਿਸਾਨ ਜੱਥੇਬੰਦੀਆਂ ਦੀ ਸਾਂਝੀ ਗੱਠਜੋੜ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ।

    ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਦਾਲਤਾਂ ਉੱਤੇ ਭਰੋਸਾ ਨਹੀਂ ਰਿਹਾ, ਲੋਕ ਸੰਘਰਸ਼ ਰਾਹੀਂ ਜਿੱਤ ਹਾਸਲ ਕਰਾਂਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਰਿੱਟ ਪਟੀਸ਼ਨ ਵਾਪਸ ਹੋਣ ਤੱਕ ਲੱਖੋਵਾਲ ਕੋਈ ਪ੍ਰੈੱਸ ਸਟੇਟਮੈਂਟ ਨਹੀਂ ਦੇਣਗੇ।

    ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਖ਼ਲ ਕੀਤੀ ਸੀ। ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਤਿੰਨਾਂ ਕਾਨੂੰਨਾਂ ਨੂੰ ਮੁੱਢੋਂ ਖਾਰਜ ਕੀਤਾ ਜਾਵੇ ਤੇ ਕੋਈ ਅੰਤਿਮ ਫ਼ੈਸਲਾ ਆਉਣ ਤੱਕ ਇਨ੍ਹਾਂ ਕਾਨੂੰਨਾਂ ’ਤੇ ਰੋਕ ਲਾਈ ਜਾਵੇ।

    ਵਕੀਲ ਜੀ.ਐੱਸ ਘੁੰਮਣ ਰਾਹੀਂ ਦਾਇਰ ਪਟੀਸ਼ਨ ਵਿਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ‘ਕਿਸਾਨ ਮਾਰੂ’ ਹਨ। ਇਨ੍ਹਾਂ ਉੱਤੇ ਰੋਕ ਲਾਈ ਜਾਵੇ ਤਾਂ ਜੋ ਦੇਸ਼ ਦੇ ਕਿਸਾਨਾਂ, ਖ਼ਪਤਕਾਰਾਂ, ਮਜ਼ਦੂਰਾਂ, ਆੜ੍ਹਤੀਆਂ, ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਹੋ ਸਕੇ।

    ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਹਾਂਮਾਰੀ ਦੀ ਆੜ ਵਿੱਚ ਖੇਤੀ ਸੋਧ ਬਿੱਲਾਂ ਦੇ ਨਾਂ ਹੇਠ ਤਿੰਨ ਕਿਸਾਨ ਵਿਰੋਧੀ ਬਿੱਲ ਬਣਾ ਕੇ ਸੰਸਦ ਵਿਚ ਧੱਕੇ ਨਾਲ ਜ਼ੁਬਾਨੀ ਵੋਟਾਂ ਦੇ ਅਧਾਰ ’ਤੇ ਪਾਸ ਕੀਤੇ ਹਨ। ਜੱਥੇਬੰਦੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਵਾਂਗ ਦੇਸ਼ ਨੂੰ ਫਿਰ ਤੋਂ ਬਹੁਕੌਮੀ ਕੰਪਨੀਆਂ ਕੋਲ ਗਿਰਵੀ ਰੱਖ ਰਹੀ ਹੈ।

    LEAVE A REPLY

    Please enter your comment!
    Please enter your name here