ਭਾਰਤ ‘ਚ ਪਹਿਲੀ ਵਾਰ ਇੱਕੋ ਦਿਨ 21,000 ਕੋਰੋਨਾ ਕੇਸ, ਹੁਣ ਤੱਕ 18,213 ਮੌਤਾਂ !

    0
    151

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦੁਨੀਆ ‘ਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਨੂੰ ਪਾਰ ਕਰ ਗਈ ਹੈ।

    ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 6 ਲੱਖ 25 ਹਜ਼ਾਰ 544 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 18213 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਲੱਖ 79 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 20 ਹਜ਼ਾਰ 903 ਨਵੇਂ ਕੇਸ ਸਾਹਮਣੇ ਆਏ ਤੇ 379 ਮੌਤਾਂ ਹੋਈਆਂ।

    ਦੇਸ਼ ਵਿੱਚ 2 ਜੁਲਾਈ ਤੱਕ ਕੁੱਲ 92 ਲੱਖ 97 ਹਜ਼ਾਰ 749 ਕੋਰੋਨਾ ਟੈਸਟ ਹੋ ਚੁੱਕੇ ਹਨ। ਇਸ ਵਿੱਚੋਂ ਕੱਲ੍ਹ 2 ਲੱਖ 41 ਹਜ਼ਾਰ 576 ਟੈਸਟ ਲਏ ਗਏ।

     

    LEAVE A REPLY

    Please enter your comment!
    Please enter your name here