ਭਾਰਤ ਬੰਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ, ਇੰਝ ਦੇਣਗੇ ਸਮਰਥਨ

    0
    144

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜੱਥੇਬੰਦੀਆਂ ਵੱਲੋਂ 8 ਦਸੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸੰਸਥਾ ਨਾਲ ਸੰਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।

    ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ‘ਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ।

    ਇਸ ਤਹਿਤ ਹੀ 8 ਦਸੰਬਰ ਨੂੰ ਪੰਜਾਬ ਬੰਦ ਦਾ ਹਿੱਸਾ ਬਣੇਗੀ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ ‘ਚ ਦਫਤਰ ਬੰਦ ਰੱਖਣ ਲਈ ਕਿਹਾ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ।

    LEAVE A REPLY

    Please enter your comment!
    Please enter your name here