ਭਾਰਤ ਵਿਚ ਮੁੜ ਰਫ਼ਤਾਰ ਫੜਦਾ ਨਜ਼ਰ ਆ ਰਿਹਾ ਹੈ ਕੋਰੋਨਾ

    0
    135

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਦੇਸ਼ ਵਿਚ ਕੋਰੋਨਾਵਾਇਰਸ ਸੰਕਰਮਣ ਦੇ ਕੇਸਾਂ ਨੇ ਇਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਕਈ ਰਾਜਾਂ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਬਾਅਦ ਰਾਤ ​​ਦਾ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

    ਕੋਰੋਨਾ ਦੇ ਵੱਧ ਰਹੇ ਕੇਸਾਂ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 91 ਲੱਖ ਦੇ ਅੰਕੜੇ ਨੂੰ ਛੂਹਣ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿਚ ਕੋਰੋਨਾ ਦੇ 46,232 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 564 ਲੋਕਾਂ ਦੀ ਮੌਤ ਹੋ ਗਈ ਹੈ।

    ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 90 ਲੱਖ 50 ਹਜ਼ਾਰ 597 ਹੋ ਗਈ ਹੈ।

    ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 84,78,124 ਵਿਅਕਤੀ ਠੀਕ ਹੋ ਚੁੱਕੇ ਹਨ, ਜਦੋਂਕਿ ਦੇਸ਼ ਵਿੱਚ ਇਸ ਸਮੇਂ 4 ਲੱਖ 39 ਹਜ਼ਾਰ 747 ਸਰਗਰਮ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ 32 ਹਜ਼ਾਰ 726 ਹੋ ਗਈ ਹੈ। ਆਈਸੀਐਮਆਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 10,66,022 ਕੋਰੋਨਾ ਜਾਂਚ ਦੇਸ਼ ਵਿੱਚ ਕੀਤੀ ਗਈ ਹੈ।

    LEAVE A REPLY

    Please enter your comment!
    Please enter your name here