ਭਾਰਤ ਵਿਚ ਹਾਲਾਤ ਹੋਰ ਵਿਗੜੇ, 24 ਘੰਟਿਆਂ ਵਿਚ 97,570 ਨਵੇਂ ਕੇਸ, 1201 ਮੌਤਾਂ !

    0
    134

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾਵਾਇਰਸ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲੇ ਰੋਜ਼ਾਨਾ 90 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 97 ਹਜ਼ਾਰ 570 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 1201 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

    ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 46 ਲੱਖ 59 ਹਜ਼ਾਰ 984 ਹੋ ਗਈ ਹੈ। ਦੱਸ ਦਈਏ ਕਿ ਵੀਰਵਾਰ ਨੂੰ 96 ਹਜ਼ਾਰ 551 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ ਰਿਕਾਰਡ 1209 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ।

    ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਰਿਕਵਰੀ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ 9 ਲੱਖ 58 ਹਜ਼ਾਰ 316 ਐਕਟਿਵ ਕੇਸ ਹਨ, ਜਦੋਂ ਕਿ 36 ਲੱਖ 24 ਹਜ਼ਾਰ 196 ਲੋਕ ਠੀਕ ਹੋਏ ਹਨ ਅਤੇ ਆਪਣੇ ਘਰਾਂ ਨੂੰ ਚਲੇ ਗਏ ਹਨ।

    ਦੇਸ਼ ਵਿੱਚ ਹੁਣ ਤੱਕ 77 ਹਜ਼ਾਰ 472 ਮਰੀਜ਼ਾਂ ਦੀ ਮੌਤ ਕੋਰੋਨਾ ਦੀ ਲਾਗ ਕਾਰਨ ਹੋਈ ਹੈ। ਆਈਸੀਐੱਮਆਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 10,91,251 ਕੋਰੋਨਾ ਜਾਂਚ ਹੋ ਚੁੱਕੀ ਹੈ, ਹੁਣ ਤੱਕ 5,51,89,226 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ।

    LEAVE A REPLY

    Please enter your comment!
    Please enter your name here