ਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ

    0
    104

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੀ ਬੇਵਸੀ ਦਾ ਫਾਇਦਾ ਚੁੱਕਦਿਆਂ ਲੁੱਟ ਕਰਨ ਵਾਲੇ ਨਿੱਜੀ ਹਸਪਤਾਲਾਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਵਰਚੁਅਲ ਮੀਟਿੰਗ ਦੌਰਾਨ ਕੀਤਾ।

    ਉਨ੍ਹਾਂ ਨੇ ਕਿਹਾ ਕਿ ਤੈਅ ਰੇਟਾਂ ਨਾਲੋਂ ਜ਼ਿਆਦਾ ਪੈਸੇ ਵਸੂਲਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਅਜਿਹੇ ਹਸਪਤਾਲਾਂ ਨੂੰ ਸੀਲ ਵੀ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਹਸਪਤਾਲਾਂ ਦਾ ਪ੍ਰਬੰਧ ਸਰਕਾਰ ਅਪਣੇ ਹੱਥਾਂ ਵਿਚ ਲੈ ਸਕਦੀ ਹੈ।ਇਸ ਦੌਰਾਨ ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ 104 ਨੰਬਰ ‘ਤੇ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾ ਕਿਹਾ ਜੇਕਰ ਕੋਈ ਉਹਨਾਂ ਨਾਲ ਸਿੱਧਾ ਸੰਪਰਕ ਕਰਨਾ ਚਾਹੇ ਤਾਂ ਕਰ ਸਕਦਾ ਹੈ। ਉਹਨਾਂ ਨੇ ਅਪਣਾ ਮੋਬਾਈਲ ਨੰਬਰ 98726-71010 ਸਾਂਝਾ ਕੀਤਾ।

    ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਬੀਤੇ ਦੋ-ਤਿੰਨ ਦਿਨ ਤੋਂ ਘੱਟ ਕੇਸ ਦਰਜ ਹੋ ਰਹੇ ਹਨ ਪਰ ਚਿੰਤਾ ਦੀ ਗੱਲ ਹੈ ਕਿ ਮੌਤ ਦਰ ਵਿਚ ਹਾਲੇ ਵੀ ਕਮੀ ਨਹੀਂ ਹੋ ਰਹੇ। ਉਹਨਾਂ ਨੇ ਕਿਹਾ ਕਿ ਵਾਇਰਸ ਖ਼ਤਰਨਾਕ ਹੁੰਦਾ ਜਾ ਰਿਹਾ ਹੈ ਪਰ ਕਈ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਟੈਸਟਿੰਗ ਤੋਂ ਭੱਜਦੇ ਦਿਖਾਈ ਦੇ ਰਹੇ ਹਨ।

    LEAVE A REPLY

    Please enter your comment!
    Please enter your name here