ਮਹਾਂਰਾਸ਼ਟਰ ਦੇ ਮਨਮਾੜ ’ਚ ਪੰਜਾਬ ਦੀ ਸੰਗਤ ਫਸੀ :

    0
    131

    ਬਠਿੰਡਾ, ਜਨਗਾਥਾ ਟਾਇਮਜ਼ : (ਸਿਮਰਨ)

    ਬਠਿੰਡਾ : ਕੋਰੋਨਾ ਮਹਾਂਮਾਰੀ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਮਹਾਂਰਾਸ਼ਟਰ ਦੇ ਮਨਮਾੜ ਇਲਾਕੇ ’ਚ ਇੱਥ ਗੁਰਦੁਆਰੇ ਵਿੱਚ ਫਸੇ ਵੱਖ ਵੱਖ ਜਿਲ੍ਹਿਆਂ ਨਾਲ ਸਬੰਧਤ ਪੰਜਾਬੀਆਂ ਨੇ ਉਨ੍ਹਾਂ ਨੂੰ ਵਾਪਿਸ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। ਇੰਨ੍ਹਾਂ ’ਚ ਬੱਚੇ ਬਜ਼ੁਰਗ ਅਤੇ ਔਰਤਾਂ ਵੀ ਸ਼ਾਮਿਲ ਹਨ। ਵੀਡੀਓ ਭੇਜ ਕੇ ਇਨ੍ਹਾਂ ਮੁਸਾਫਰਾਂ ਨੇ ਅਪੀਲ ਕੀਤੀ ਹੈ ਕਿ ਸਰਕਾਰ ਉਨਾਂ ਲਈ ਇੰਤਜ਼ਾਮ ਕਰੇ। ਵੀਡੀਓ ’ਚ ਮੱਖਣ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫ਼ਰੀਦਕੋਟ ਨੇ ਦੱਸਿਆ ਹੈ ਕਿ ਉਹ ਲੋਕ ਮਨਮਾੜ ਦੇ ਗੁਰਦੁਆਰ ਗੁਪਤਸਰ ਸਾਹਿਬ ’ਚ ਫਸ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਕਰੀਬ ਇੱਕ ਮਹੀਨਾਂ ਪਹਿਲਾਂ ਆਏ ਸਨ ਪਰ ਲਾਕਡਾਊਨ ਕਾਰਨ ਇੱਥੇ ਫਸ ਗਏ।

    ਉਨ੍ਹਾਂ ਦੱਸਿਆ ਕਿ ਉਨਾਂ ਨੂੰ ਗੁਰਦੁਆਰਾ ਸਾਹਿਬ ’ਚ ਲੰਗਰ ਆਦਿ ਮਿਲ ਰਿਹਾ ਹੈ ਪਰ ਘਰੀਂ ਪਰਤਣ ’ਚ ਆ ਰਹੀ ਸਮੱਸਿਆ ਕਾਰਨ ਉਹ ਖਾਸ ਤੌਰ ਤੇ ਔਰਤਾਂ ਅਤੇ ਬੱਚੇ ਕਾਫੀ ਪ੍ਰੇਸ਼ਾਨ ਹਨ। ਉਨਾਂ ਦੱਸਿਆ ਕਿ ਇਹ ਜਗ੍ਹਾ ਤਖ਼ਤ ਸ੍ਰ੍ਰੀ ਹਜ਼ੂਰ ਸਾਹਿਬ ਤੋਂ ਕਰੀਬ 400 ਕਿੱਲੋਮੀਟਰ ਦੂਰੀ ਤੇ ਹੈ। ਉਨ੍ਹਾਂ ਨੇ ਆਖਿਆ ਕਿ ਉਨਾਂ ਨੂੰ ਪਤਾ ਲੱਗਿਆ ਹੈ ਕਿ ਤਖ਼ਤ ਸ੍ਰ੍ਰੀ ਹਜ਼ੂਰ ਸਾਹਿਬ ਤੋਂ ਬੱਸਾਂ ਖਾਲੀ ਵੀ ਮੁੜੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਤੋਂ ਜੋ ਬੱਸਾਂ ਭੇਜੀਆਂ ਗਈਆਂ ਹਨ ਉਹ ਇੰਦੌਰ ਤੋਂ ਹੀ ਵਾਪਿਸ ਜਾ ਰਹੀਆਂ ਹਨ।

    ਉਨ੍ਹਾਂ ਦੱਸਿਆ ਹੈ ਕਿ ਮੁਸਾਫਰਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਵੀ ਜਾਣੂੰ ਕਰਵਾਇਆ ਹੈ ਪਰ ਪ੍ਰਸ਼ਾਸਨ ਉਨਾਂ ਨੂੰ ਇਜਾਜ਼ਤ ਵੀ ਨਹੀਂ ਦੇ ਜਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਤਖ਼ਤ ਸ੍ਰੀ ਹਜ਼ੂਰ ਸਾਹਿਬ ਵੀ ਨਹੀਂ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲ ਬੱਸ ਦਾ ਵੀ ਪ੍ਰਬੰਧ ਨਹੀਂ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਨਾਂ ਨੂੰ ਘਰ ਭੇਜਣ ’ਚ ਮੱਦਦ ਕੀਤੀ ਜਾਏ ਤਾਂ ਜੋ ਉਹ ਆਪਣੇ ਪਰਿਵਾਰਾਂ ਨਾਲ ਮਿਲ ਸਕਣ।

    ਦੱਸਣਯੋਗ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੱਡੀ ਗਿਣਤੀ ਪੰਜਾਬ ਤੋਂ ਗਈ ਸੰਗਤ ਤਾਲਾਬੰਦੀ ਕਾਰਨ ਰੁਕੀ ਹੋਈ ਹੈ। ਇਨ੍ਹਾਂ ਸ਼ਰਧਾਲੂਆਂ ਦੀ ਗਿਣਤੀ ਲਗਪਗ 4 ਹਜ਼ਾਰ ਦੱਸੀ ਗਈ ਸੀ। ਇਨ੍ਹਾਂ ਵਿਚੋਂ ਕੁੱਝ ਸ਼ਰਧਾਲੂਆਂ ਨੇ ਪਹਿਲਾਂ ਵੀ ਆਪਣੇ ਪੱਧਰ ’ਤੇ ਪੰਜਾਬ ਆਉਣ ਦਾ ਯਤਨ ਕੀਤਾ ਸੀ ਪਰ ਇਨਾਂ ਨੂੰ ਰਸਤੇ ਵਿਚੋਂ ਹੀ ਮੋੜ ਦਿੱਤਾ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਬੱਸਾਂ ਭੇਜ ਕੇ ਸੰਗਤ ਨੂੰ ਲਿਆਉਣ ਦੇ ਪ੍ਰਬੰਧ ਕੀਤੇ ਹਨ। ਕਰੋਨਾਵਾਇਰਸ ਕਾਰਨ ਦੇਸ਼ ਭਰ ਵਿਚ ਕੀਤੀ ਗਈ ਤਾਲਾਬੰਦੀ ਦੌਰਾਨ ਮਨਮਾੜ ਵਿਚ ਫਸੇ ਪੰਜਾਬੀ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨਾਂ ਦੀ ਵਾਪਸੀ ਵਾਸਤੇ ਲੋੜੀਂਦੀ ਚਾਰਾਜੋਈ ਕੀਤੀ ਜਾਵੇ।

    ਸੰਗਤ ਨੂੰ ਵਾਪਿਸ ਲਿਆਵੇ ਸਰਕਾਰ :

    ਜ਼ਿਲ੍ਹਾ ਬਠਿੰਡਾ ਦੇ ਪਿੰਡ ਸ਼ੇਰਗੜ ਦਾ ਸੰਦੀਪ ਸਿੰਘ ਵੀ ਉੱਥੇ ਫਸਿਆ ਹੋਇਆ ਹੈ। ਇਸ ਪਿੰਡ ਦੇ ਸੁਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੰਦੀਪ ਹੋਰਾਂ ਨੇ 23 ਮਾਰਚ ਨੂੰ ਰੇਲ ਰਾਹੀਂ ਵਾਪਿਸ ਆਉਣਾ ਸੀ ਪਰ 22 ਅਪਰੈਲ ਨੂੰ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ। ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਗਤ ਨੂੰ ਵਾਪਿਸ ਲਿਆਉਣ ਲਈ ਬੱਸਾਂ ਭੇਜੇ।

    LEAVE A REPLY

    Please enter your comment!
    Please enter your name here