ਮਹਾਂਰਾਸ਼ਟਰ: ਇੱਕ ਹੀ ਜ਼ਿਲ੍ਹੇ ‘ਚ ਕੋਰੋਨਾ ਪਾਜ਼ੀਟਿਵ ਮਿਲੇ 8,000 ਬੱਚੇ

    0
    120

    ਅਹਿਮਦਨਗਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਮਹਾਂਰਾਸ਼ਟਰ ਵਿਚ ਕੋਰੋਨਾ ਦੀ ਤੀਜੀ ਲਹਿਰ ਦਸਤਕ ਦਿੰਦੀ ਦਿਖਾਈ ਦੇ ਰਹੀ ਹੈ। ਅਹਿਮਦਨਗਰ ਵਿੱਚ ਸਿਰਫ਼ ਮਈ ਦੇ ਮਹੀਨੇ ਵਿੱਚ 8 ਹਜ਼ਾਰ ਤੋਂ ਵੱਧ ਬੱਚੇ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸੂਬਾ ਸਰਕਾਰ ਨੇ ਤੀਜੀ ਲਹਿਰ ਨਾਲ ਲੜਨ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਾਹਰ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਕੋਰੋਨਾ ਦੀ ਆਉਣ ਵਾਲੀ ਤੀਜੀ ਲਹਿਰ ਬੱਚਿਆਂ ਲਈ ਵਧੇਰੇ ਖ਼ਤਰਨਾਕ ਹੈ।

    ਬੱਚਿਆਂ ਨੂੰ ਇਹ ਮਹਿਸੂਸ ਨਹੀਂ ਹੋਵੇਗਾ ਕਿ ਉਹ ਹਸਪਤਾਲ ਵਿੱਚ ਹਨ, ਬਲਕਿ ਉਹ ਮਹਿਸੂਸ ਕਰਨਗੇ ਕਿ ਉਹ ਸਕੂਲ ਜਾਂ ਨਰਸਰੀ ਵਿੱਚ ਹਨ। ਇਸ ਮਹੀਨੇ ਅਹਿਮਦਨਗਰ ਵਿੱਚ ਘੱਟੋ-ਘੱਟ 8,000 ਬੱਚਿਆਂ ਅਤੇ ਕਿਸ਼ੋਰਾਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ‘ਤੇ ਅਧਿਕਾਰੀ ਚਿੰਤਤ ਹੋ ਗਏ ਹਨ, ਜੋ ਕਿ ਜ਼ਿਲ੍ਹੇ ਦੇ ਤਕਰੀਬਨ 10 ਫ਼ੀਸਦ ਮਾਮਲੇ ਹੈ। ਜ਼ਿਲ੍ਹਾ ਪ੍ਰਸ਼ਾਸਨ ਬਾਲ ਮਾਹਰ ਡਾਕਟਰਾਂ ਤੱਕ ਪਹੁੰਚ ਕਰ ਰਿਹਾ ਹੈ।

    ਵਿਧਾਇਕ ਸੰਗਰਾਮ ਜਗਤਾਪ ਨੇ ਕਿਹਾ ਦੂਜੀ ਲਹਿਰ ਦੌਰਾਨ ਬਿਸਤਰੇ ਅਤੇ ਆਕਸੀਜਨ ਦੀ ਘਾਟ ਸੀ। ਇਸ ਲਈ ਸਾਨੂੰ ਤੀਜੀ ਲਹਿਰ ਦੌਰਾਨ ਇਸ ਤੋਂ ਬਚਣ ਦੀ ਲੋੜ ਹੈ ਅਤੇ ਇਸ ਲਈ ਖ਼ੁਦ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਦੀ ਜ਼ਰੂਰਤ ਹੈ। ਸੂਬਾ ਸਰਕਾਰ ਕੋਈ ਜੋਖ਼ਮ ਨਹੀਂ ਲੈਣਾ ਚਾਹੁੰਦੀ, ਸੂਤਰਾਂ ਅਨੁਸਾਰ ਉਨ੍ਹਾਂ ਨੂੰ ਉਮੀਦ ਹੈ ਕਿ ਤੀਜੀ ਲਹਿਰ ਜੁਲਾਈ ਦੇ ਅਖੀਰ ਵਿਚ ਜਾਂ ਅਗਸਤ ਦੇ ਸ਼ੁਰੂ ਵਿਚ ਆ ਸਕਦੀ ਹੈ, ਅਧਿਕਾਰੀਆਂ ਨੂੰ ਤਿਆਰੀ ਲਈ 2 ਮਹੀਨੇ ਦਾ ਸਮਾਂ ਮਿਲੇਗਾ।

    ਮਹਾਂਰਾਸ਼ਟਰ ਵਿੱਚ ਕੋਰੋਨਾ ਨੂੰ ਲੈ ਕੇ ਤਾਲਾਬੰਦੀ 15 ਜੂਨ ਤੱਕ ਵਧਾ ਦਿੱਤੀ ਗਈ ਹੈ ਪਰ ਇਸ ਦੇ ਨਾਲ ਕੁੱਝ ਜ਼ਿਲ੍ਹਿਆਂ ਵਿੱਚ ਵੀ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ। ਰਾਜ ਸਰਕਾਰ ਨੇ ਕਿਹਾ ਹੈ ਕਿ ਜ਼ਿਲ੍ਹਿਆਂ ਵਿਚ ਕੋਰੋਨਾ ਦੀ ਦਰ ਘਟਣ ਤੇ ਢਿੱਲ ਦਿੱਤੀ ਜਾਵੇਗੀ। ਜਿਨ੍ਹਾਂ ਜ਼ਿਲ੍ਹਿਆਂ ਵਿਚ ਕੇਸ ਵੱਧ ਰਹੇ ਹਨ, ਉਨ੍ਹਾਂ ਵਿਚ ਹੋਰ ਪਾਬੰਦੀਆਂ ਲਗਾਈਆਂ ਜਾਣਗੀਆਂ। ਮੁੱਖ ਮੰਤਰੀ ਊਧਵ ਠਾਕਰੇ ਨੇ ਚੇਤਾਵਨੀ ਦਿੱਤੀ ਕਿ ਕੋਰੋਨਾ ਦੀ ਤੀਜੀ ਲਹਿਰ ਕਾਰਨ ਖ਼ਤਰਾ ਹੈ, ਜਿਸ ਕਾਰਨ ਸੁਰੱਖਿਆ ਉਪਾਅ ਘੱਟ ਨਹੀਂ ਕੀਤੇ ਜਾ ਸਕਦੇ।

    LEAVE A REPLY

    Please enter your comment!
    Please enter your name here