ਮਾਂ ਨੇ ਸ਼ਰਾਬ ਲਈ ਪੈਸੇ ਨਹੀਂ ਦਿੱਤੇ, ਪੁੱਤ ਨੇ 2 ਧੀਆਂ ਨੂੰ ਜ਼ਹਿਰ ਦੇ ਕੇ ਮਾਰਿਆ !

    0
    160

    ਹਰਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਹਰਿਆਣਾ : ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਬ ਨੇ ਇੱਥੇ ਇੱਕ ਪਰਿਵਾਰ ਨੂੰ ਬਰਬਾਦ ਕਰ ਦਿੱਤਾ। ਇੱਥੇ ਇੱਕ ਪਿਤਾ ਨੇ ਸ਼ਰਾਬ ਦੇ ਪੈਸੇ ਨਾ ਮਿਲਣ ਕਾਰਨ ਦੋ ਧੀਆਂ ਦੀ ਬਲੀ ਦਿੱਤੀ। ਦੋਸ਼ੀ ਪਿਤਾ ਨੂੰ ਉਸਦੀ ਮਾਂ ਨੇ ਸ਼ਰਾਬ ਲਈ ਪੈਸੇ ਨਹੀਂ ਦਿੱਤੇ, ਜਿਸ ਕਾਰਨ ਵਿਅਕਤੀ ਨੇ ਆਪਣੀਆਂ ਦੋ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ।

    ਚਾਂਦਹਟ ਪੁਲਿਸ ਨੇ ਚਿਰਵਾੜੀ ਵਾਸੀ ਪੂਰਨ ਦੀ ਸ਼ਿਕਾਇਤ ਉਤੇ ਉਸਦੇ ਪੁੱਤਰ ਖ਼ਿਲਾਫ਼ ਲੜਕੀਆਂ ਨੂੰ ਜ਼ਹਿਰ ਦੇ ਕੇ ਮਾਰਨ ਅਤੇ ਖੁਦ ਹੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਕੇਸ ਦਰਜ ਕੀਤਾ ਹੈ। ਪੁਲਿਸ ਦੇ ਅਨੁਸਾਰ ਚਿਰਵਾੜੀ ਨਿਵਾਸੀ ਪੂਰਨ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸਦਾ ਪੁੱਤਰ ਕਰਤਾਰ ਸ਼ਰਾਬ ਪੀਣ ਦਾ ਆਦੀ ਹੈ। ਜਦੋਂ ਉਸਨੇ ਆਪਣੀ ਮਾਂ ਤੋਂ ਸ਼ਰਾਬ ਲਈ ਪੈਸੇ ਮੰਗੇ ਤਾਂ ਉਸਨੇ ਨਹੀਂ ਦਿੱਤਾ। ਇਸ ਤੋਂ ਬਾਅਦ ਉਹ ਕੰਮ ‘ਤੇ ਚਲੀ ਗਈ।

    ਗੁੱਸੇ ‘ਚ ਦੋਵਾਂ ਧੀਆਂ ਨੂੰ ਦਿੱਤਾ ਜ਼ਹਿਰ :

    ਇਸ ਤੋਂ ਬਾਅਦ ਕਰਤਾਰ ਨੇ ਗੁੱਸੇ ਵਿੱਚ ਆ ਕੇ ਆਪਣੀਆਂ ਦੋਹਾਂ ਧੀਆਂ ਗੁੰਜਨ (4 ਸਾਲ) ਅਤੇ ਅੰਸ਼ੂ (6 ਸਾਲ) ਨੂੰ ਜ਼ਹਿਰ ਦੇ ਦਿੱਤਾ। ਜਦੋਂ ਦੋਵਾਂ ਬੱਚੀਆਂ ਦੀ ਸਿਹਤ ਖ਼ਰਾਬ ਹੋਣ ਲੱਗੀ ਤਾਂ ਉਸਨੇ ਦੱਸਿਆ ਕਿ ਉਸਨੇ ਦੋਵਾਂ ਜ਼ਹਿਰ ਪਿਲਾਇਆ ਹੈ ਅਤੇ ਆਪ ਵੀ ਖਾਧਾ ਹੈ। ਇਸ ਤੋਂ ਬਾਅਦ ਤਿੰਨਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਫ਼ਿਲਹਾਲ ਪੁਲਿਸ ਨੇ ਇਸ ਮਾਮਲੇ ਵਿਚ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਪਿਤਾ ਦਾ ਫ਼ਿਲਹਾਲ ਇਲਾਜ ਚੱਲ ਰਿਹਾ ਹੈ। ਹੋਸ਼ ਵਾਪਸ ਆਉਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਏਗੀ। ਫ਼ਿਲਹਾਲ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਲਾਜ ਤੋਂ ਬਾਅਦ ਉਸਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

    LEAVE A REPLY

    Please enter your comment!
    Please enter your name here