ਮਾਪਿਆਂ ਦਾ ਨਿੱਜੀ ਸਕੂਲ ਖ਼ਿਲਾਫ਼ ਪ੍ਰਦਰਸ਼ਨ !

    0
    141

    ਗੜ੍ਹਸ਼ੰਕਰ, ਜਨਗਾਥਾ ਟਾਇਮਜ਼: (ਰਵਿੰਦਰ)

    ਗੜ੍ਹਸ਼ੰਕਰ : ਸਬ ਡਿਵੀਜ਼ਨ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਅਧੀਨ ਆਉਂਦੇ ਪਿੰਡ ਬੱਡੋਂ ਵਿਖੇ ਇਕ ਨਿੱਜੀ ਸਕੂਲ ਵੱਲੋਂ ਫ਼ੀਸਾਂ ਮੰਗਣ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਤੇ ਸਕੂਲ ਪ੍ਰਬੰਧਕਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

    ਇਸ ਮੌਕੇ ਹਲਕਾ ਚ ਬਿਆਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਵਾਰ ਵਾਰ ਫ਼ੋਨ ਕਰਕੇ ਫ਼ੀਸ ਦੇਣ ਦੇ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦ ਕਿ ਕਰੋਨਾ ਕਾਰਨ ਉਹ ਪਹਿਲਾਂ ਹੀ ਆਰਥਿਕ ਪੱਖੋਂ ਕਾਫ਼ੀ ਘਾਟੇ ਦਾ ਸਾਹਮਣਾ ਕਰ ਰਹੇ ਹਨ।

    ਇਸ ਮੌਕੇ ਗੱਲਬਾਤ ਦੌਰਾਨ ਸਰਦਾਰ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਜੋ ਵਿਵਾਦ ਹੋਇਆ ਹੈ ਉਹ ਸਭ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦਿਨ ਕਾਮਿਆਂ ਦੇ ਕਾਰਨ ਹੀ ਹੋਇਆ ਹੈ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਫ਼ੀਸਾਂ ਨੂੰ ਲਾਠੀ ਕੋਈ ਹੋਰ ਟਿੱਪਣੀ ਕੀਤੀ ਜਾਂਦੀ ਹੈ ਅਤੇ ਵਿੱਤ ਮੰਤਰੀ ਵੱਲੋਂ ਕੋਈ ਹੋਰ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਾਈਕੋਰਟ ਨੂੰ ਵੀ ਆਪਣੇ ਫ਼ੈਸਲੇ ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਮਾਪਿਆਂ ਨੂੰ ਕੁੱਝ ਰਾਹਤ ਮਹਿਸੂਸ ਹੋ ਸਕੇ।

    LEAVE A REPLY

    Please enter your comment!
    Please enter your name here