ਮਾਸਕ ਦੀ ਉਪਲਬੱਧਤਾ ‘ਚ ਹੋਰ ਵਾਧੇ ਸਮੇਤ ਸਵੈ-ਸਹਾਇਤਾ ਗਰੁੱਪਾਂ ਨੂੰ ਮਿਲੇਗਾ ਹੁਲਾਰਾ : ਡੀ.ਸੀ.

    0
    143

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਕੋਵਿਡ-19 ਦੇ ਖਿਲਾਫ਼ ਪੰਜਾਬ ਸਰਕਾਰ ਜਿਥੇ ਇਕਜੁੱਟਤਾ ਨਾਲ ਇਸ ਜੰਗ ਵਿੱਚ ਅੱਗੇ ਵੱਧ ਰਹੀ ਹੈ, ਉੱਥੇ ਸਮਾਜਿਕ ਸੰਸਥਾਵਾਂ ਅਤੇ ਸਵੈ-ਸਹਾਇਤਾ ਗਰੁੱਪ ਵੀ ਇਸ ਮੁਸ਼ਕਿਲ ਘੜੀ ਵਿੱਚ ਆਪਣਾ ਯੋਗਦਾਨ ਦੇ ਕੇ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਵਣ-ਮੰਡਲ ਹੁਸ਼ਿਆਰਪੁਰ ਅਧੀਨ ਆਉਂਦੇ ਕਰੀਬ 12 ਪਿੰਡਾਂ ਦੇ ਸਵੈ-ਸਹਾਇਤਾ ਗਰੁੱਪ ਕੱਪੜੇ ਦੇ ਧੋਣ ਯੋਗ ਅਤੇ ਦੁਬਾਰਾ ਵਰਤੋਂਯੋਗ ਮਾਸਕ ਤਿਆਰ ਕਰ ਰਹੇ ਹਨ, ਤਾਂ ਜੋ ਕੋਰੋਨਾ ਵਾਇਰਸ ਖਿਲਾਫ਼ ਜੰਗ ‘ਚ ਨਿੱਤਰੇ ਸਰਕਾਰੀ ਮੁਲਾਜ਼ਮਾਂ ਤੋਂ ਇਲਾਵਾ ਕਿਸਾਨਾਂ ਅਤੇ ਲੋੜਵੰਦ ਵਿਅਕਤੀਆਂ ਤੱਕ ਵੱਧ ਤੋਂ ਵੱਧ ਮਾਸਕ ਪਹੁੰਚਾਏ ਜਾ ਸਕਣ।

    ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੈ-ਸਹਾਇਤਾ ਗਰੁੱਪ ਹਰ ਖੇਤਰ ਵਿੱਚ ਬੇਹਤਰੀਨ ਕੰਮ ਕਰਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਮਾਸਕ ਦੀ ਉਪਲਬੱਧਤਾ ਵਿੱਚ ਹੋਰ ਵਾਧਾ ਕਰਨ ਲਈ ਜ਼ਿਲ੍ਹੇ ਦੇ ਸਵੈ-ਸਹਾਇਤਾ ਗਰੁੱਪਾਂ ਨੇ ਕਮਾਨ ਸੰਭਾਲੀ ਹੈ ਅਤੇ ਇਸ ਮੁਸ਼ਕਿਲ ਘੜੀ ਵਿੱਚ ਆਪਣਾ ਪੂਰਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਵੈ-ਸਹਾਇਤਾ ਗਰੁੱਪਾਂ ਵਲੋਂ ਤਿਆਰ ਮਾਸਕ ਜ਼ਰੂਰਤ ਅਨੁਸਾਰ ਵੱਧ ਤੋਂ ਵੱਧ ਸਪਲਾਈ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਉੱਦਮ ਨਾਲ ਕਰਫ਼ਿਊ ਦੌਰਾਨ ਘਰਾਂ ਵਿੱਚ ਬੈਠੇ ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰਾਂ ਦੀ ਆਰਥਿਕਤਾ ਨੂੰ ਵੀ ਸਹਾਰਾ ਮਿਲੇਗਾ।

    ਡੀ.ਐਫ.ਓ ਹੁਸ਼ਿਆਰਪੁਰ ਨਰੇਸ਼ ਮਹਾਜਨ ਨੇ ਦੱਸਿਆ ਕਿ ਪਿੰਡ ਮਾਂਝੀ, ਨਾਰਾ, ਢੋਲਵਾਹਾ, ਢੋਲਣਵਾਲ, ਜਨੌੜੀ, ਮਹਿੰਗਰੋਵਾਲ, ਕਪਾਹਟ, ਅਰਨਿਆਲਾ ਤੋਂ ਇਲਾਵਾ ਹੋਰ ਪਿੰਡਾਂ ਦੇ ਸਵੈ-ਸਹਾਇਤਾ ਗਰੁੱਪ ਦੇ ਕਰੀਬ 60 ਮੈਂਬਰ ਰੋਜ਼ਾਨਾ ਮਾਸਕ ਤਿਆਰ ਕਰ ਰਹੇ ਹਨ ਅਤੇ ਇਨ੍ਹਾਂ ਗਰੁੱਪਾਂ ਵਿੱਚ ਜ਼ਿਆਦਾ ਮੈਂਬਰ ਮਹਿਲਾਵਾਂ ਹਨ। ਉਨ੍ਹਾਂ ਨੇ ਕਿਹਾ ਕਿ ਮੰਗ ਦੇ ਹਿਸਾਬ ਨਾਲ ਮਾਸਕ ਨੂੰ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਨੂੰ ਪੂਰਾ ਕਰਨ ਲਈ ਗਰੁੱਪਾਂ ਦੇ ਮੈਂਬਰ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ

    LEAVE A REPLY

    Please enter your comment!
    Please enter your name here