ਮਾਹਿਲਪੁਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 1 ਗੈਂਗਸਟਰ ਦੀ ਮੌਤ

    0
    142

    ਮਾਹਿਲਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਮਾਹਿਲਪੁਰ: ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਪਿੰਡ ਚਾਰਨਪੁਰ ਨੇੜੇ ਬੀਤੀ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ‘ਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਢੇਰ ਕਰ ਦਿੱਤਾ, ਜਦਕਿ ਇੱਕ ਨੂੰ ਗ੍ਰਿਫਤਾਰ ਕਰ ਲਿਆ।

    ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਭੱਜਣ ‘ਚ ਕਾਮਯਾਬ ਹੋ ਗਿਆ। ਮ੍ਰਿਤਕ ਦਾ ਨਾਮ ਵਰਿੰਦਰ ਸ਼ੂਟਰ ਦੱਸਿਆ ਜਾ ਰਿਹਾ ਹੈ, ਜੋ ਕਪੂਰਥਲਾ ਦਾ ਰਹਿਣ ਵਾਲਾ ਹੈ।

    ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਰਾਤ 12 ਵਜੇ ਦੇ ਕਰੀਬ ਦੀ ਹੈ ਤੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝਾ ਅਪਰੇਸ਼ਨ ਦੇ ਜ਼ਰੀਏ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫ਼ਿਲਹਾਲ ਪੁਲਿਸ ਵੱਲੋਂ ਫੜ੍ਹੇ ਗਏ ਗੈਂਗਸਟਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਸ ਮਾਮਲੇ ‘ਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।

    LEAVE A REPLY

    Please enter your comment!
    Please enter your name here