ਮਿਲ ਗਈ ਕੋਰੋਨਾ ਦੀ ਪਹਿਲੀ ਵੈਕਸੀਨ, ਰੂਸ ਦੇ ਰਾਸ਼ਟਰਪਤੀ ਦੀ ਧੀ ਨੂੰ ਲਾਇਆ ਗਿਆ ਟੀਕਾ !

    0
    139

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਮਾਸਕੋ : ਰੂਸ ਨੇ ਕੋਰੋਨਾ ਵੈਕਸੀਨ ਦੀ ਦਿਸ਼ਾ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਦੇਸ਼ ‘ਚ ਵਿਕਸਤ ਕੀਤੀ ਗਈ ਕੋਰੋਨਾਵਾਇਰਸ ਵੈਕਸੀਨ ਵਰਤੋਂ ਲਈ ਰਜਿਸਟਰ ਕੀਤੀ ਗਈ ਹੈ ਤੇ ਉਨ੍ਹਾਂ ਦੀ ਬੇਟੀ ਨੂੰ ਵੈਕਸੀਨ ਲਾਈ ਗਈ ਹੈ।

    ਨਿਊਜ਼ ਏਜੰਸੀ ਅਨੁਸਾਰ ਮੰਗਲਵਾਰ ਨੂੰ ਸਰਕਾਰੀ ਅਧਿਕਾਰੀਆਂ ਦੀ ਇੱਕ ਬੈਠਕ ਵਿੱਚ ਪੁਤਿਨ ਨੇ ਕਿਹਾ ਕਿ ਟੈਸਟ ਦੌਰਾਨ ਵੈਕਸੀਨ ਠੀਕ ਸਾਬਤ ਹੋਈ ਹੈ। ਪੁਤਿਨ ਨੇ ਜ਼ੋਰ ਦੇ ਕੇ ਕਿਹਾ ਕਿ ਵੈਕਸੀਨ ਜ਼ਰੂਰੀ ਟੈਸਟਾਂ ‘ਚੋਂ ਲੰਘ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਦੀਆਂ ਦੋ ਧੀਆਂ ਵਿੱਚੋਂ ਇੱਕ ਨੂੰ ਵੈਕਸੀਨ ਦਾ ਟੀਕਾ ਲਵਾਇਆ ਗਿਆ ਹੈ ਤੇ ਉਹ ਠੀਕ ਮਹਿਸੂਸ ਕਰ ਰਹੀ ਹੈ। ਰੂਸ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਡੀਕਲ ਸਟਾਫ਼, ਅਧਿਆਪਕਾਂ ਤੇ ਹੋਰਾਂ ਨੂੰ ਪਹਿਲਾਂ ਟੀਕਾ ਲਾਇਆ ਜਾਵੇਗਾ।

    ਦੱਸ ਦਈਏ ਕਿ ਦੁਨੀਆ ਭਰ ‘ਚ ਕੋਰੋਨਾਵਾਇਰਸ ਦੇ ਮਾਮਲੇ ਵੱਧ ਕੇ ਦੋ ਕਰੋੜ ਹੋ ਗਏ ਹਨ। ਲਾਗ ਦੇ ਕੁੱਲ ਦੋ ਤਿਹਾਈ ਕੇਸ ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ਵਿੱਚ ਹਨ। ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਘੱਟੋ ਘੱਟ 40 ਪ੍ਰਤੀਸ਼ਤ ਲੋਕਾਂ ਵਿੱਚ ਸੀਮਤ ਸਕ੍ਰੀਨਿੰਗ ਤੇ ਕੋਵਿਡ-19 ਦੇ ਕੋਈ ਲੱਛਣ ਨਾ ਹੋਣ ਕਾਰਨ ਅਸਲ ਅੰਕੜਾ ਇਸ ਤੋਂ ਵੀ ਜ਼ਿਆਦਾ ਹੋਣ ਦੀ ਸੰਭਾਵਨਾ ਹੈ।

    LEAVE A REPLY

    Please enter your comment!
    Please enter your name here