ਮਿੰਨੀ ਲਾਕਡਾਊਨ ਵਿਰੁੱਧ ਰੋਹ- “ਸ਼ਰਾਬ ਦੇ ਠੇਕੇ ਬੰਦ ਕਰੋ, ਦੁਕਾਨਾਂ ਖੋਲ੍ਹਣ ਦਾ ਪ੍ਰਬੰਧ ਕਰੋ”

    0
    135

    ਸੰਗਰੂਰ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੂਬੇ ਭਰ ‘ਚ ਲਗਾਏ ਮਿੰਨੀ ਲਾਕਡਾਊਨ ਦੇ ਫ਼ੈਸਲੇ ਦਾ ਵਪਾਰੀ ਵਰਗ ਵੱਲੋਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇੱਥੇ ਬੁੱਧਵਾਰ ਨੂੰ ਇਕੱਤਰ ਹੋਏ ਗ਼ੈਰ ਜਰੂਰੀ ਵਸਤੂਆਂ (ਸਰਕਾਰ ਮੁਤਾਬਕ) ਵੇਚਣ ਵਾਲੇ ਦੁਕਾਨਾਦਾਰਾਂ ਨੇ ਪ੍ਰਸ਼ਾਸਨ ਤੋਂ ਅਪਣੀਆਂ ਦੁਕਾਨਾਂ ਖੋਲ੍ਹਣ ‘ਚ ਛੂਟ ਦੇਣ ਦੀ ਜੋਰਦਾਰ ਮੰਗ ਕਰਦਿਆਂ ਚੰਡੀਗੜ੍ਹ-ਜ਼ੀਰਕਪੁਰ ਨੈਸ਼ਨਲ ਹਾਈਵੇ ਨੰਬਰ 7 ਉਪਰ ਕਰੀਬ ਦੋ ਘੰਟੇ ਚੱਕਾ ਜਾਮ ਕੀਤਾ।

    ਇਸ ਮੌਕੇ ਗੁੱਸੇ ‘ਚ ਆਏ ਦੁਕਾਨਾਦਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਵੀ ਇੱਕ ਸ਼ਡਿਊਲ ਦੇ ਤਹਿਤ ਅਪਣੀਆਂ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਦੇਵੇ ਜਾਂ ਫਿਰ ਪੂਰਨ ਤੌਰ ‘ਤੇ ਦੁਕਾਨਾਂ ਬੰਦ ਕਰਵਾਏ।ਦੁਕਾਨਦਾਰਾਂ ਨੇ ਕਿਹਾ ਕਿ ਸ਼ਨੀਵਾਰ ਤੋਂ ਉਨ੍ਹਾਂ ਦੀਆਂ ਦੁਕਾਨਾਂ ਬੰਦ ਪਈਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਇਸ ਮੌਕੇ ਦੁਕਾਨਦਾਰਾਂ ਨੇ “ਸ਼ਰਾਬ ਦੇ ਠੇਕੇ ਬੰਦ ਕਰੋ, ਦੁਕਾਨਾਂ ਖੋਲ੍ਹਣ ਦਾ ਪ੍ਰਬੰਧ ਕਰੋ” ਦੇ ਜੋਰਦਾਰ ਨਾਅਰੇ ਲਗਾਏ।

    ਦੁਕਾਨਦਾਰਾਂ ਵੱਲੋਂ ਕੀਤੇ ਚੱਕਾ ਜਾਮ ਦੇ ਕਾਰਨ ਨੈਸ਼ਨਲ ਹਾਈਵੇ ‘ਤੇ ਦੋਵਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਹਾਲਾਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਆਵਾਜਾਈ ਨੂੰ ਬਦਲਵੇਂ ਰੂਟ ਰਾਹੀਂ ਰਵਾਨਾ ਕੀਤਾ ਗਿਆ ਪਰ ਫਿਰ ਵੀ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ।

    LEAVE A REPLY

    Please enter your comment!
    Please enter your name here