ਮੁਕੇਰੀਆਂ ਤੋਂ ਭਾਜਪਾ ਦੇ ਆਗੂ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

    0
    145

    ਮੁਕੇਰੀਆਂ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੂਰੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਬਣ ਗਿਆ ਹੈ। ਇਨ੍ਹਾਂ ਖ਼ੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਕਰਕੇ ਪੰਜਾਬ ਅੰਦਰ ਭਾਜਪਾ ਦੇ ਲੀਡਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ ਰਹੇ ਹਨ।

    ਇਸ ਦੌਰਾਨ ਵਿਧਾਨ ਸਭਾ ਹਲਕਾ ਮੁਕੇਰੀਆਂ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ,ਜਦੋਂ ਕਈ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਬੀਜੇਪੀ ਪਾਰਟੀ ਛੱਡਕੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।

    ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਉਨ੍ਹਾਂ ਨੂੰ ਘੁੱਟਣ ਮਹਿਸੂਸ ਹੋ ਰਹੀ ਸੀ ਕਿਉਂਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਕਿਸਾਨਾਂ ਦਾ ਦੁੱਖ ਦਰਦ ਸਮਝ ਨਹੀਂ ਸਕੇ ਤੇ ਦਿਨ ਰਾਤ ਇੱਕ ਕਰਕੇ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਅਪਣੇ ਹੱਕਾਂ ਦੀ ਖਾਤਰ ਸੜਕਾਂ ‘ਤੇ ਧਰਨੇ ਲਗਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।

    ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਅਨਿਲ ਠਾਕੁਰ, ਗੁਲਸ਼ਨ, ਰਿਸ਼ੀ ਰਾਜ, ਜਨਕ ਰਾਜ, ਲਾਖਨ ਸਿੰਘ, ਡਾਕਟਰ ਬਕਸ਼ੀ, ਪਰਵੀਨ ਠਾਕੁਰ, ਸੁਨੀਲ ਠਾਕੁਰ, ਰਮੇਸ਼ ਠਾਕੁਰ, ਕਿਸਨ ਪਾਲ ਬਿੱਟੂ ਹਾਜ਼ਰ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਭਾਜਪਾ ਆਗੂ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।

     

    LEAVE A REPLY

    Please enter your comment!
    Please enter your name here