ਮੁੱਖ ਮੰਤਰੀ ਅੱਜ ਜਾਣਗੇ ਦਿੱਲੀ, 3 ਮੈਂਬਰੀ ਕਮੇਟੀ ਵਿਚਕਾਰ ਹੋਵੇਗੀ ਮੁਲਾਕਾਤ

    0
    147

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਦਿੱਲੀ ਜਾਣ ਦੀ ਸੰਭਾਵਨਾ ਹੈ ਅਤੇ ਇਸ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਵੱਲੋਂ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਅੰਦਰੂਨੀ ਮਸਲੇ ਨੂੰ ਲੈ ਕੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਮੁਲਾਕਾਤਾਂ ਦਾ ਲੰਮਾ ਦੌਰ ਜਾਰੀ ਰਿਹਾ। ਵਿਧਾਇਕਾਂ, ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੇ ਨਾਲ ਸੋਮਵਾਰ ਤੋਂ ਚੱਲ ਰਹੇ ਗੱਲਬਾਤ ਦੇ ਇਸ ਸਿਲਸਿਲੇ ਤੋਂ ਬਾਅਦ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚਣਗੇ ਅਤੇ ਤਿੰਨ ਮੈਂਬਰੀ ਕਮੇਟੀ ਅੱਗੇ ਆਪਣਾ ਪੱਖ ਤੇ ਇਤਰਾਜ਼ ਰੱਖਣਗੇ।

    ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਪਿਛਲੇ 15-20 ਦਿਨਾਂ ਵਿਚ ਪੰਜਾਬ ’ਚ ਵਾਪਰੇ ਘਟਨਾਚੱਕਰ ਸੰਬੰਧੀ ਸਾਰੀਆਂ ਫਾਈਲਾਂ ਆਪਣੇ ਨਾਲ ਲੈ ਕੇ ਜਾ ਰਹੇ ਹਨ। 3 ਮੈਂਬਰੀ ਕਮੇਟੀ ਤੇ ਸੋਨੀਆ ਗਾਂਧੀ ਨੂੰ ਦੱਸਿਆ ਜਾਵੇਗਾ ਕਿ ਕਿਵੇਂ ਉਨ੍ਹਾਂ ’ਤੇ ਨਿੱਜੀ ਹਮਲੇ ਕਰ ਕੇ ਪਾਰਟੀ ਦੇ ਅਨੁਸ਼ਾਸਨ ਨੂੰ ਵਿਰੋਧੀਆਂ ਨੇ ਭੰਗ ਕੀਤਾ।

    ਉਹ ਨਵਜੋਤ ਸਿੱਧੂ ਵਲੋਂ ਰੋਜ਼ਾਨਾ ਕੀਤੇ ਜਾ ਰਹੇ ਟਵੀਟ ਦੀ ਕਟਿੰਗ ਵੀ ਨਾਲ ਲਿਜਾ ਰਹੇ ਹਨ, ਜੋ ਅਖਬਾਰਾਂ ਵਿਚ ਛਪੀਆਂ ਸਨ। ਮੁਲਾਕਾਤ ਤੋਂ ਬਾਅਦ ਹੀ ਕਮੇਟੀ ਨੇ ਆਪਣੀ ਰਿਪੋਰਟ ਤਿਆਰ ਕਰ ਕੇ ਸੋਨੀਆ ਗਾਂਧੀ ਨੂੰ ਭੇਜਣੀ ਹੈ ਤਾਂ ਜੋ ਪੰਜਾਬ ਸੰਕਟ ਨੂੰ ਦੂਰ ਕੀਤਾ ਜਾ ਸਕੇ।

    ਕਾਂਗਰਸ ਦੀ ਜਿੱਤ ਦਾ ਏਜੰਡਾ ਵੀ ਉਨ੍ਹਾਂ ਬਣਾਇਆ ਹੋਇਆ ਹੈ। ਉਹ ਕੇਂਦਰੀ ਲੀਡਰਸ਼ਿਪ ਨੂੰ ਇਹ ਵੀ ਦੱਸਣ ਵਾਲੇ ਹਨ ਕਿ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੋਟਕਪੂਰਾ ਤੇ ਬਰਗਾੜੀ ਫਾਇਰਿੰਗ ਮਾਮਲੇ ਸੰਬੰਧੀ ਜਾਂਚ ਕਾਰਜ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ। ਕੈਪਟਨ ਇਹ ਵੀ ਮੰਨ ਕੇ ਚੱਲ ਰਹੇ ਹਨ ਕਿ ਹਾਈ ਕੋਰਟ ਵਲੋਂ ਐੱਸ.ਆਈ.ਟੀ. ਦੀ ਰਿਪੋਰਟ ਨੂੰ ਰੱਦ ਕਰਨ ਦੇ ਮਾਮਲੇ ਸੰਬੰਧੀ ਜਾਣ-ਬੁੱਝ ਕੇ ਉਨ੍ਹਾਂ ਖ਼ਿਲਾਫ਼ ਬਿਆਨਬਾਜ਼ੀ ਕਰ ਕੇ ਉਨ੍ਹਾਂ ਦੇ ਅਕਸ ਨੂੰ ਸੱਟ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।

    LEAVE A REPLY

    Please enter your comment!
    Please enter your name here