ਮੁੱਖ ਮੰਤਰੀ ਦੀ ਰਿਹਾਇਸ਼ ਘੇਰਣ ਪੁੱਜੇ ਪੀ.ਆਰ.ਟੀ.ਸੀ. ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ

    0
    149

    ਪਟਿਆਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਪੱਕੇ ਹੋਣ ਲਈ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਅੱਜ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇਕੱਤਰ ਹੋਏ। ਉਨ੍ਹਾਂ ਦੀ ਇਸ ਕਾਰਵਾਈ ਨਾਲ ਸੜਕ ਜਾਮ ਹੋ ਗਈ। ਪੁਲੀਸ ਨੇ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਰੋਕਣ ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਮਹਿਲ ਦੇ ਨੇੜੇ ਜਾਣ ਤੋਂ ਰੋਕਣ ਲਈ ਪੁਖਤਾ ਬੰਦੋਬਸਤ ਕਰਨ ਦਾ ਦਾਅਵਾ ਕੀਤਾ ਹੈ। ਉਧਰ ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਜਿਥੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਉਥੇ ਪ੍ਰਾਈਵੇਟ ਟਰਾਂਸਪੋਟਰ ਇਸ ਹੜਤਾਲ ਦਾ ਪੂਰਾ ਲਾਹਾ ਲੈ ਰਹੇ।

     

    LEAVE A REPLY

    Please enter your comment!
    Please enter your name here